22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਾਈਪਾਸ ’ਤੇ ਬਣੇ ਕੂੜਾ ਦੇ ਡੰਪ ਦੇ ਸ਼ੈੱਡ ਨੂੰ ਹਟਾ ਕੇ ਲੋਕਾਂ ਲਈ ਪਾਰਕ ਜਾਂ ਖੇਡ ਦੇ ਮੈਦਾਨ ਵਜੋਂ ਵਿਕਸਤ ਕੀਤਾ ਜਾਵੇ-ਢਿੱਲੋਂ

ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਬਾਈਪਾਸ ’ਤੇ ਲੰਮੇ ਸਮੇਂ ਤੋਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਸੁੱਟੇ ਜਾ ਰਹੇ ਕੂੜੇ-ਕਰਕਟ ਦਾ ਡੰਪ ਸ਼ਹਿਰ ਵਾਸੀਆਂ, ਕਿਸਾਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਬੰਦ ਤਾਂ ਹੋ ਗਿਆ ਹੈ, ਪਰ ਡੰਪ ਦਾ ਸ਼ੈੱਡ ਅਜੇ ਵੀ ਉਸੇ ਥਾਂ ਖੜ੍ਹਾ ਹੋਣ ਕਾਰਨ ਇਲਾਕੇ ਦੇ ਲੋਕਾਂ ਦੀਆਂ ਚਿੰਤਾਵਾਂ ਪੂਰੀ ਤਰ੍ਹਾਂ ਦੂਰ ਨਹੀਂ ਹੋਈਆਂ। ਇਹ ਪ੍ਰਗਟਾਵਾ ਇੰਟਰਨੈਸ਼ਨਲ ਸਿੱਖ ਮਿਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 22-11-2026
ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਬਾਈਪਾਸ ’ਤੇ ਲੰਮੇ ਸਮੇਂ ਤੋਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਸੁੱਟੇ ਜਾ ਰਹੇ ਕੂੜੇ-ਕਰਕਟ ਦਾ ਡੰਪ ਸ਼ਹਿਰ ਵਾਸੀਆਂ, ਕਿਸਾਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਬੰਦ ਤਾਂ ਹੋ ਗਿਆ ਹੈ, ਪਰ ਡੰਪ ਦਾ ਸ਼ੈੱਡ ਅਜੇ ਵੀ ਉਸੇ ਥਾਂ ਖੜ੍ਹਾ ਹੋਣ ਕਾਰਨ ਇਲਾਕੇ ਦੇ ਲੋਕਾਂ ਦੀਆਂ ਚਿੰਤਾਵਾਂ ਪੂਰੀ ਤਰ੍ਹਾਂ ਦੂਰ ਨਹੀਂ ਹੋਈਆਂ। ਇਹ ਪ੍ਰਗਟਾਵਾ ਇੰਟਰਨੈਸ਼ਨਲ ਸਿੱਖ ਮਿਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੂੜਾ ਡੰਪ ਬੰਦ ਹੋਣਾ ਲੋਕਾਂ ਦੇ ਸੰਘਰਸ਼ ਦੀ ਅਹਿਮ ਜਿੱਤ ਹੈ, ਪਰ ਜਦੋਂ ਤੱਕ ਡੰਪ ਦਾ ਸ਼ੈੱਡ ਅਤੇ ਆਲੇ-ਦੁਆਲੇ ਦਾ ਇਲਾਕਾ ਪੂਰੀ ਤਰ੍ਹਾਂ ਸਾਫ਼ ਕਰਕੇ ਲੋਕਾਂ ਲਈ ਵਰਤੋਂ ਯੋਗ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਸਮੱਸਿਆ ਦਾ ਮੁਕੰਮਲ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਡੰਪ ਵਾਲੀ ਥਾਂ ’ਤੇ ਅਜੇ ਵੀ ਗੰਦਗੀ, ਬਦਬੂ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਨੇੜਲੇ ਖੇਤਾਂ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਚਿੰਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਇਨ੍ਹਾਂ ਸੜਕਾਂ ਦੀ ਵਰਤੋਂ ਕਰਕੇ ਗੁਰੂਘਰ ਪਹੁੰਚਣਗੇ। ਇਸ ਬਾਈਪਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੰਗਤਾਂ ਦੀ ਸੇਵਾ ਲਈ ਵੱਡੀ ਗਿਣਤੀ ਵਿਚ ਲੰਗਰ ਲਗਾਏ ਜਾਂਦੇ ਹਨ। ਅਜਿਹੇ ਧਾਰਮਿਕ ਸਮਾਗਮ ਦੌਰਾਨ ਗੰਦਗੀ ਅਤੇ ਬਦਬੂ ਵਾਲਾ ਇਲਾਕਾ ਸੰਗਤਾਂ ਲਈ ਵੀ ਮੁਸ਼ਕਲ ਅਤੇ ਅਸੁਵਿਧਾ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਈਪਾਸ ’ਤੇ ਖੜ੍ਹੇ ਕੂੜਾ ਡੰਪ ਦੇ ਸ਼ੈੱਡ ਨੂੰ ਜਲਦੀ ਹਟਾਇਆ ਜਾਵੇ ਅਤੇ ਪੂਰੇ ਇਲਾਕੇ ਦੀ ਸਫ਼ਾਈ ਕਰਵਾ ਕੇ ਇਸ ਨੂੰ ਬਜ਼ੁਰਗਾਂ, ਬੱਚਿਆਂ ਅਤੇ ਸੈਰ ਕਰਨ ਵਾਲੇ ਲੋਕਾਂ ਲਈ ਪਾਰਕ ਜਾਂ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਥਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾਵੇ ਤਾਂ ਇਹ ਸ਼ਹਿਰ ਵਾਸੀਆਂ ਲਈ ਇਕ ਵਧੀਆ ਜਨਤਕ ਸਹੂਲਤ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਡੰਪ ਦੀ ਥਾਂ ਨੂੰ ਪਾਰਕ ਜਾਂ ਖੇਡਣ ਵਾਲੀ ਜਗ੍ਹਾ ਵਿਚ ਤਬਦੀਲ ਕਰਨ ਨਾਲ ਨਾ ਸਿਰਫ਼ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਆਸ-ਪਾਸ ਖੇਤੀ ਕਰ ਰਹੇ ਕਿਸਾਨਾਂ ਨੂੰ ਵੀ ਗੰਦਗੀ, ਬਦਬੂ ਅਤੇ ਵਾਤਾਵਰਣਕ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਬਾਈਪਾਸ ਦੀ ਇਹ ਥਾਂ ਗੰਦਗੀ ਦੀ ਪਛਾਣ ਬਣਨ ਦੀ ਬਜਾਏ ਸ਼ਹਿਰ ਦੀ ਸੁੰਦਰਤਾ ਅਤੇ ਲੋਕਾਂ ਦੀ ਸਹੂਲਤ ਦਾ ਕੇਂਦਰ ਬਣ ਸਕੇ।
ਪਿਛਲੀ ਖ਼ਬਰ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਮਾਸਟਰ ਲਛਮਣ ਸਿੰਘ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਮੰਡੀਆਂ ਬੰਦ ਕਰਨ ਦੇ ਹੁਕਮ ਤੋਂ ਬਾਅਦ ਮਜ਼ਦੂਰਾਂ ’ਤੇ ਵਧ ਰਿਹਾ ਆਰਥਿਕ ਬੋਝ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।