23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬ੍ਰਾਹਮਣ ਵੈੱਲਫੇਅਰ ਬੋਰਡ ਫ਼ਤਹਿਗੜ੍ਹ ਸਾਹਿਬ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਬ੍ਰਾਹਮਣ ਵੈੱਲਫੇਅਰ ਬੋਰਡ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਸਥਾਨਕ ਸੀਨੀਅਰ ਸਿਟੀਜ਼ਨ ਹੋਮ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਰਾਜੇਸ਼ ਸ਼ਰਮਾ ਅਤੇ ਤਰਸੇਮ ਸ਼ਰਮਾ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ।

ਅਜੀਤ ਡੈਸਕ 23-11-2026
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਬ੍ਰਾਹਮਣ ਵੈੱਲਫੇਅਰ ਬੋਰਡ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਸਥਾਨਕ ਸੀਨੀਅਰ ਸਿਟੀਜ਼ਨ ਹੋਮ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਰਾਜੇਸ਼ ਸ਼ਰਮਾ ਅਤੇ ਤਰਸੇਮ ਸ਼ਰਮਾ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਮੀਟਿੰਗ ਦੌਰਾਨ ਬੋਰਡ ਦੀਆਂ ਗਤੀਵਿਧੀਆਂ, ਬ੍ਰਾਹਮਣ ਸਮਾਜ ਦੀ ਭਲਾਈ ਅਤੇ ਸਮਾਜਿਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਜੇਸ਼ ਸ਼ਰਮਾ ਨੇ ਕਿਹਾ ਕਿ ਸਰਹਿੰਦ ਸ਼ਹਿਰ ਵਿਖੇ ਸਥਿਤ ਮੰਦਿਰ ਦੇ ਸਰੋਵਰ ਵਿਚ ਪੈਂਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਜਲਦੀ ਹੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬ੍ਰਾਹਮਣ ਸਮਾਜ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸਮਾਜ ਦੀ ਏਕਤਾ ਅਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਨਾਥ ਸ਼ਰਮਾ, ਅਨਿਲ ਅਤਰੀ, ਵਰਿੰਦਰ ਰਤਨ, ਤਰਸੇਮ ਸ਼ਰਮਾ, ਰਾਮ ਨੀਲ ਸ਼ਰਮਾ, ਸਤਨਾਮ ਭਾਰਦਵਾਜ, ਕ੍ਰਿਸ਼ਨ ਕੁਮਾਰ, ਕੁਲਦੀਪ ਸ਼ਰਮਾ, ਅਮਿੱਤ ਸ਼ਰਮਾ ਤੇ ਸੁਰੇਸ਼ ਭਾਰਦਵਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਮ. ਕਿਸਾਨ ਸਨਮਾਨ ਨਿਧੀ ਤੇ ਐਗਰੀਸਟੈਕ ਯੋਜਨਾ ਤਹਿਤ ਭਰੇ ਕਿਸਾਨਾਂ ਦੇ ਫਾਰਮ ਅਗਲੀ ਖ਼ਬਰ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ-ਜਗਬੀਰ ਸਲਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।