23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ.ਐਮ. ਕਿਸਾਨ ਸਨਮਾਨ ਨਿਧੀ ਤੇ ਐਗਰੀਸਟੈਕ ਯੋਜਨਾ ਤਹਿਤ ਭਰੇ ਕਿਸਾਨਾਂ ਦੇ ਫਾਰਮ

ਅਮਲੋਹ, 22 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਦੀਵਾ ਗੰਢੂਆਂ ਵਿਖੇ ਕੈਂਪ ਦੌਰਾਨ ਪੀ. ਐਮ.

ਅਜੀਤ ਡੈਸਕ 23-11-2026
ਅਮਲੋਹ, 22 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਦੀਵਾ ਗੰਢੂਆਂ ਵਿਖੇ ਕੈਂਪ ਦੌਰਾਨ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਐਗਰੀਸਟੈਕ ਤਹਿਤ ਕਿਸਾਨਾਂ ਦੇ ਫਾਰਮ ਭਰੇ ਗਏ। ਇਸ ਮੌਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਇਨ੍ਹਾਂ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ। ਕੈਂਪ ਦੇ ਸਫਲ ਆਯੋਜਨ ਲਈ ਗ੍ਰਾਮ ਪੰਚਾਇਤ ਦੀਵਾ ਵਲੋਂ ਰਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਜਗਦੇਵ ਸਿੰਘ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਕੈਂਪ ਲਗਾਇਆ ਗਿਆ। ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਮਿਲਦੀ ਹੈ ਅਤੇ ਉਹ ਇਨ੍ਹਾਂ ਦਾ ਲਾਭ ਕਿਸਾਨ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।
ਪਿਛਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਬੱਚਿਆਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਬ੍ਰਾਹਮਣ ਵੈੱਲਫੇਅਰ ਬੋਰਡ ਫ਼ਤਹਿਗੜ੍ਹ ਸਾਹਿਬ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।