22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕਣ ਦੀ ਜੀਵਨ-ਜੁਗਤ ਬਖਸ਼ ਕੇ ਵੱਡਉਪਕਾਰੀ ਕਾਰਜ ਕੀਤਾ-ਪ੍ਰੋ.ਬਡੂੰਗਰ

ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਵਿਚ ਫੈਲੇ ਹੋਏ ਕੂੜ-ਕੁਸਤ, ਪਾਖੰਡਵਾਦ, ਕਰਮਕਾਂਡ, ਊਚ-ਨੀਚ, ਛੂਤ-ਛਾਤ, ਧਾਰਮਿਕ ਕੱਟੜਵਾਦ ਅਤੇ ਰਾਜਕੀ ਜਬਰ-ਜੁਲਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਲੋਕਾਂ ਦੇ ਮਨਾਂ ਵਿਚ ਫੈਲੇ ਅੰਧਕਾਰ ਨੂੰ ਮਿਟਾਕੇ ਸੱਚ ਧਰਮ ਦੀ ਨਵੀਂ ਰੌਸ਼ਨੀ ਵਿਖਾਈ।

ਅਜੀਤ ਡੈਸਕ 23-11-2026
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਵਿਚ ਫੈਲੇ ਹੋਏ ਕੂੜ-ਕੁਸਤ, ਪਾਖੰਡਵਾਦ, ਕਰਮਕਾਂਡ, ਊਚ-ਨੀਚ, ਛੂਤ-ਛਾਤ, ਧਾਰਮਿਕ ਕੱਟੜਵਾਦ ਅਤੇ ਰਾਜਕੀ ਜਬਰ-ਜੁਲਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਲੋਕਾਂ ਦੇ ਮਨਾਂ ਵਿਚ ਫੈਲੇ ਅੰਧਕਾਰ ਨੂੰ ਮਿਟਾਕੇ ਸੱਚ ਧਰਮ ਦੀ ਨਵੀਂ ਰੌਸ਼ਨੀ ਵਿਖਾਈ। ਜਿਸ ਨਾਲ ਲੋਕਾਂ ਵਿਚ ਇਕ ਨਵਾਂ ਅਹਿਸਾਸ, ਸਾਹਸ ਅਤੇ ਉੱਦਮ ਪੈਦਾ ਹੋਇਆ ਅਤੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕਣ ਦੀ ਇਕ ਨਿਵੇਕਲੀ ਅਤੇ ਕਲਿਆਣਕਾਰੀ ਜੀਵਨ-ਜੁਗਤ ਬਖਸ਼ਕੇ ਵੱਡਉਪਕਾਰੀ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ 29 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਹੋਵੇਗੀ ਯੂਥ ਕਾਂਗਰਸ ਦੀ ਵਿਸ਼ਾਲ ਰੈਲੀ-ਓਮ ਪ੍ਰਕਾਸ਼ ਤਾਂਗੜੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਇੰਜ. ਕੰਵਰਵੀਰ ਸਿੰਘ ਟੌਹੜਾ ਨਗਰ ਕੀਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।