22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਸ਼ਵ ਯੂਨੀਵਰਸਿਟੀ ਵਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਐੱਨ. ਐੱਸ.

ਅਜੀਤ ਡੈਸਕ 23-11-2026
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਐੱਨ.ਐੱਸ.ਐੱਸ. ਇਕਾਈ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਦੰਦਾਂ ਦੀ ਸਿਹਤ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਨਿਸ਼ਕਾਮ ਸੇਵਾ ਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਅਮਲੀ ਰੂਪ ਦੇਣਾ ਸੀ। ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕਰਦਿਆਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਦੰਦਾਂ ਵਿਚ ਕੀੜਾ ਲੱਗਣ, ਮਸੂੜ੍ਹਿਆਂ ਦੀਆਂ ਸਮੱਸਿਆਵਾਂ ਤੇ ਹੋਰ ਆਮ ਬਿਮਾਰੀਆਂ ਸਬੰਧੀ ਲੋੜੀਂਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਨ ਵਿਚ ਦੋ ਵਾਰ ਦੰਦ ਸਾਫ਼ ਕਰਨ, ਜੀਭ ਦੀ ਸਫ਼ਾਈ ਰੱਖਣ, ਮੂੰਹ ਦੀ ਸਫ਼ਾਈ ਅਤੇ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਲੋੜ ਅਨੁਸਾਰ ਵਿਦਿਆਰਥੀਆਂ ਨੂੰ ਅਗਲੇਰੇ ਇਲਾਜ ਲਈ ਵੀ ਸਲਾਹ ਦਿੱਤੀ ਗਈ। ਇਸ ਮੌਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਅਤੇ ਵਿਦਿਆਰਥੀਆਂ ਦੀ ਸਹਾਇਤਾ ਕਰਦਿਆਂ ਕੈਂਪ ਦੇ ਸੁਚਾਰੂ ਆਯੋਜਨ ਵਿਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕਾਂ ਨੇ ਯੂਨੀਵਰਸਿਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਨੂੰ ਮਹੱਤਵਪੂਰਨ ਦੱਸਿਆ। ਕੈਂਪ ਦਾ ਆਯੋਜਨ ਡਾ. ਸੁਮਨਪ੍ਰੀਤ ਕੌਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਵਲੋਂ ਕੀਤਾ ਗਿਆ। ਉਨ੍ਹਾਂ ਨੇ ਡਾ. ਲਵਪ੍ਰੀਤ ਸਿੰਘ, ਸਕੂਲ ਪ੍ਰਬੰਧਕਾਂ ਅਤੇ ਸਮੂਹ ਵਲੰਟੀਅਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਡਾ. ਹਰਨੀਤ ਬਿਲਿੰਗ ਐਨ.ਐਸ.ਐਸ. ਪ੍ਰੋਗਰਾਮ ਕੋਆਰਡੀਨੇਟਰ ਨੇ ਕਿਹਾ ਕਿ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਸੇਵਾ, ਸਮਰਪਣ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਐਨ.ਐਸ.ਐਸ.ਇਕਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਸਮਾਜ ਭਲਾਈ ਅਤੇ ਲੋਕ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਜੋਗਿੰਦਰ ਸਿੰਘ ਨਰਾਇਣਗੜ੍ਹ ਤੇ ਸਤਨਾਮ ਸਿੰਘ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਚੀਮਾ ਵਲੋਂ ਕੀਤਾ ਗਿਆ ਸਨਮਾਨਿਤ... ਅਗਲੀ ਖ਼ਬਰ ਪਿਛਲੇ 10 ਸਾਲਾਂ ਤੋਂ ਖਮਾਣੋਂ, ਬਸੀ ਪਠਾਣਾਂ, ਚੁੰਨੀ ਵਿਚ ਵਿਕਾਸ ਨਾ ਦੇ ਬਰਾਬਰ ਹੋਇਆ- ਡਾ. ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।