24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਧੀਕ ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਸੰਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ.

ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ.ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਇਸਮਤ ਵਿਜੈ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਜਨਗਣਨਾ ਬਾਰੇ ਜਾਗਰੂਕ ਕਰੇਗੀ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸਮਤ ਵਿਜੈ ਸਿੰਘ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾ ਹੋਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ ਜਾਰੀ ਕੀਤੀ ਜਾਵੇਗੀ। ਇਹ ਆਈ.ਡੀ ਨਾਗਰਿਕਾਂ ਵਲੋਂ ਸੰਭਾਲ ਕੇ ਰੱਖਣੀ ਹੋਵੇਗੀ ਅਤੇ ਬਾਅਦ ਵਿਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਆਨਲਾਈਨ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਨਗਣਨਾ-2027 ਦੀ ਪ੍ਰਕਿਰਿਆ ਵਿਚ ਸਰਗਰਮ ਸਹਿਯੋਗ ਦੇਣ। ਇਸ ਮੌਕੇ ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਇਕਬਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਚੰਨਪ੍ਰੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜੀ.ਪੀ.ਸੀ ਦੇ ਵਿਦਿਆਰਥੀ ਨੇ ਜਿਮਨਾਸਟਿਕ ਟੂਰਨਾਮੈਂਟ ’ਚ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।