25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ.

ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਰਾਣਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਹਿਤੇਂਦਰ ਸੂਰੀ, ਡਾ. ਦੀਪਿਕਾ ਸੂਰੀ, ਸਮੂਹ ਸਟਾਫ਼ ਮੈਂਬਰਾਂ ਅਤੇ ਮਰੀਜ਼ਾਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਡਾ. ਹਿਤੇਂਦਰ ਸੂਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਸਿਧਾਂਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਪਿਆਰ, ਭਾਈਚਾਰੇ, ਇਮਾਨਦਾਰੀ, ਸੇਵਾ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਲੋਂ ਦਰਸਾਏ ਗਏ ਤਿੰਨ ਪ੍ਰਮੁੱਖ ਸਿਧਾਂਤ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਅੱਜ ਵੀ ਹਰ ਮਨੁੱਖ ਨੂੰ ਸਚਾਈ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ ਹਾਜ਼ਰ ਸਾਰੇ ਵਿਅਕਤੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੱਤਰ ਭੇਟ ਕੀਤੇ ਗਏ, ਤਾਂ ਜੋ ਹਰ ਕੋਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਹੋ ਸਕੇ। ਸਮਾਗਮ ਦੀ ਸਮਾਪਤੀ ਸ਼ਰਧਾ, ਆਪਸੀ ਪਿਆਰ ਅਤੇ ਭਾਈਚਾਰੇ ਦੇ ਮਾਹੌਲ ਵਿਚ ਹੋਈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ, ਖੁਸ਼ਹਾਲੀ ਅਤੇ ਸਥਿਰਤਾ ਲਈ ਅਹਿਮ ਕਦਮ-ਗੁਰੂ ਪੰਜਾਬ ਦੇ ਹਿਤਾਂ ਲਈ ਤਜਰਬੇਕਾਰ... ਅਗਲੀ ਖ਼ਬਰ ਦਵਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।