26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਨੂੰ ਕਰਜ਼ਾ ਮੁਕਤ ਕਰਨ ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ’ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ‘ਆਪ’ ਸਰਕਾਰ-ਰਾਜੂ ਖੰਨਾ

ਅਮਲੋਹ, 25 ਨਵੰਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ, ਕਿਉਂਕਿ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਵਾਅਦੇ ਪੂਰੇ ਕਰਨ ਵਿਚ ਮੌਜੂਦਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 26-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ, ਕਿਉਂਕਿ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਵਾਅਦੇ ਪੂਰੇ ਕਰਨ ਵਿਚ ਮੌਜੂਦਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਨਸ਼ਿਆਂ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਜਥੇ. ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ, ਬਲਜਿੰਦਰ ਸਿੰਘ ਅਰੋੜਾ, ਹਰਵਿੰਦਰ ਸਿੰਘ ਭਾਂਬਰੀ, ਜਤਿੰਦਰ ਸਿੰਘ, ਜਗਜੀਤ ਸਿੰਘ, ਪਰਮਿੰਦਰ ਸਿੰਘ, ਹੇਕਮ ਅਤੇ ਰਮਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ 2027 ’ਚ ਸ਼ਾਨਦਾਰ ਵਾਪਸੀ ਕਰੇਗਾ-ਚੱਠਾ, ਘਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।