25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਭੱਟੀ ਫਾਰਮ ਸਰਹਿੰਦ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਤੋਂ ਬਾਅਦ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਅਕਾਲੀ-ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਇਕ-ਦੂਜੇ ਨਾਲ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਮੀਤ ਪ੍ਰਧਾਨ ਸਰਬਜੀਤ ਸਿੰਘ ਮੱਖਣ ਅਤੇ ਸੀਨੀਅਰ ਆਗੂ ਅਜੈਬ ਸਿੰਘ ਜਖਵਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠਾਂ ਦੱਬਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਹੈ।

ਅਜੀਤ ਡੈਸਕ 26-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਤੋਂ ਬਾਅਦ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਅਕਾਲੀ-ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਇਕ-ਦੂਜੇ ਨਾਲ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਮੀਤ ਪ੍ਰਧਾਨ ਸਰਬਜੀਤ ਸਿੰਘ ਮੱਖਣ ਅਤੇ ਸੀਨੀਅਰ ਆਗੂ ਅਜੈਬ ਸਿੰਘ ਜਖਵਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠਾਂ ਦੱਬਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਜਾਣ ਲਈ ਅਕਾਲੀ-ਭਾਜਪਾ ਗੱਠਜੋੜ ਹੋਣਾ ਸਮੇਂ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿਚ ਬਿਜਲੀ ਸਰਪਲੱਸ ਕੀਤੀ ਗਈ ਅਤੇ ਲੋਕਾਂ ਨੂੰ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹਰ ਘਰ ਵਿਚ ਪਖਾਨੇ ਬਣਾਉਣ ਦੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਤੀਰਥ ਯਾਤਰਾ ਸਕੀਮ ਵੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਤੇ ਭਾਜਪਾ ਵਰਕਰ ਇਕੱਠੇ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ’ਤੇ ਪਹਿਰਾ ਦੇਣਗੇ। ਇਸ ਮੌਕੇ ’ਤੇ ਕੁਲਦੀਪ ਸਹੋਤਾ, ਜਸ਼ਨਦੀਪ ਸਿੰਘ ਭੱਟੀ, ਤਰਲੋਚਨ ਸਿੰਘ ਲਾਲੀ, ਪਰਮਜੀਤ ਸਿੰਘ ਪੰਮਾ, ਜਸਪਾਲ ਸਹੋਤਾ, ਸੰਦੀਪ ਸਿੰਘ ਲਵਲੀ, ਗੁਰਮੀਤ ਸਿੰਘ, ਜਗੀਸਰ ਸਿੰਘ ਰੁੜਕੀ, ਰਣਜੀਤ ਸਿੰਘ, ਲਾਲ ਸਿੰਘ ਲਾਲੀ ਬਡਾਲੀ, ਗੁਰਵਿੰਦਰ ਸਿੰਘ, ਪ੍ਰੀਤਮ ਸਿੰਘ ਤਰਖਾਣ ਮਾਜਰਾ ਜਸਵਿੰਦਰ ਸਿੰਘ ਬਰਾਸ, ਗੁਰਮੁਖ ਸਿੰਘ, ਬਲਦੀਪ ਸਿੰਘ ਬੱਬੂ, ਹਰਚਰਨ ਸਿੰਘ ਬਧੋਛੀ, ਅਮਨ ਭੱਲਮਾਜਰਾ, ਸਤਵੀਰ ਸਿੰਘ ਸੱਤਾ, ਅੱਛਰ ਸਿੰਘ ਭਮਾਰਸੀ, ਮਨਜਿੰਦਰ ਸਿੰਘ ਤਰਖਾਣ ਮਾਜਰਾ ਅਤੇ ਤਰਸੇਮ ਨਲੀਨਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਲ ਹਲਕਾ ਵਾਸੀਆਂ ਦਾ ਵੱਡੀ ਗਿਣਤੀ ਜੁੜਨਾ 2027 ਲਈ ਸ਼ੁੱਭ ਸੰਕੇਤ-ਰਾਜੂ ਖੰਨਾ ਅਗਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰੇਗਾ-ਸੁਖਬੀਰ ਕੌਰ ਸੁਹਾਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।