ਅਕਾਲੀ ਦਲ ਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ-ਚਨਾਰਥਲ, ਮੁਕਾਰੋਂਪੁਰ, ਪੂਨੀਆ
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ ਅਤੇ ਸੀਨੀਅਰ ਆਗੂ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਇਸ ਗੱਠਜੋੜ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਕਿਉਂਕਿ ਇਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਉਣ ਦੇ ਨਾਲ-ਨਾਲ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ ਅਤੇ ਸੀਨੀਅਰ ਆਗੂ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਇਸ ਗੱਠਜੋੜ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਕਿਉਂਕਿ ਇਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਉਣ ਦੇ ਨਾਲ-ਨਾਲ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਉਕਤ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਗੱਠਜੋੜ ਲਈ ਵਧਾਈ ਦਿੰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਵਲੋਂ ਐਲਾਨੇ ਜਾਣ ਵਾਲੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਗੱਠਜੋੜ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਮੁੱਖ ਮੰਤਰੀ ਦਾ ਅਹੁਦਾ ਵੀ ਵੱਡੇ ਭਰਾ ਕੋਲ ਹੀ ਹੋਵੇਗਾ। ਇਹ ਐਲਾਨ ਅਕਾਲੀ ਦਲ ਦੇ ਹਰ ਆਗੂ ਅਤੇ ਵਰਕਰ ਲਈ ਮਾਣ ਤੇ ਖ਼ੁਸ਼ੀ ਵਾਲੀ ਗੱਲ ਹੈ। ਅਕਾਲੀ ਲੀਡਰਸ਼ਿਪ ਨੇ ਵਿਸ਼ਵਾਸ ਪ੍ਰਗਟਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਨਵੀਂ ਰਾਜਨੀਤਿਕ ਦਿਸ਼ਾ ਤੈਅ ਹੋਵੇਗੀ ਅਤੇ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਦੀ ਸੇਵਾ ਨਾਲ ਜੁੜਿਆ ਹੋਇਆ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨਾਲ ਸੂਬੇ ਦੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੇਂ ਰਾਹ ਖੁੱਲ੍ਹਣਗੇ।