25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਲੰਗਰ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਵਲੋਂ ਦੁੱਧ ਦੀ ਸੇਵਾ ਦਾ ਲੰਗਰ ਲਗਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੇ ਸੰਦੇਸ਼ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਲੋਕਾਂ ਤੱਕ ਪਹੁੰਚਾਉਣਾ ਸੀ।

ਅਜੀਤ ਡੈਸਕ 26-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਵਲੋਂ ਦੁੱਧ ਦੀ ਸੇਵਾ ਦਾ ਲੰਗਰ ਲਗਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੇ ਸੰਦੇਸ਼ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਲੋਕਾਂ ਤੱਕ ਪਹੁੰਚਾਉਣਾ ਸੀ। ਇਹ ਸਿੱਖਿਆਵਾਂ ਮਨੁੱਖਤਾ, ਸਮਾਨਤਾ, ਵੰਡ ਕੇ ਛਕਣ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਅਧਿਆਪਕਾਂ ਅਤੇ ਹੋਰ ਭਾਗੀਦਾਰਾਂ ਨਾਲ ਮਿਲ ਕੇ ਸੇਵਾ ਵਿਚ ਯੋਗਦਾਨ ਪਾਇਆ। ਇਸ ਉਪਰਾਲੇ ਦਾ ਸੰਚਾਲਨ ਇਤਿਹਾਸ ਵਿਭਾਗ ਦੇ ਪ੍ਰੋਗਰਾਮ ਕਨਵੀਨਰ ਡਾ. ਜਸਪ੍ਰੀਤ ਕੌਰ ਵਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਕਾਦਮਿਕ ਦਾਇਰੇ ਤੋਂ ਬਾਹਰ ਸਮਾਜਿਕ ਸਰੋਕਾਰਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਤੇ ਸਮਾਜ ਵਿਚ ਸੇਵਾ, ਦਇਆ, ਸਾਂਝ ਅਤੇ ਨਿਸ਼ਕਾਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।
ਪਿਛਲੀ ਖ਼ਬਰ 2027 ਵਿਚ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ-ਗਿੱਲ, ਗੋਲੂ, ਗੱਗੀ ਅਗਲੀ ਖ਼ਬਰ ਧਰਮ ਨੂੰ ਧਾਰਮਿਕਤਾ ਦੇ ਮਾਰਗ ’ ਤੇ ਚੱਲ ਕੇ ਹੀ ਬਚਾਇਆ ਜਾ ਸਕਦਾ ਹੈ - ਪੁਨੀਤ ਮਹਾਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।