ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ ਸੰਵਿਧਾਨ ਦਿਵਸ
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਇਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਭਾਰਤੀ ਸੰਵਿਧਾਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਇਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਭਾਰਤੀ ਸੰਵਿਧਾਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਜਿੱਥੇ ਵੱਖ-ਵੱਖ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਖ਼ਿੱਤਿਆਂ ਨਾਲ ਸਬੰਧਿਤ ਲੋਕ ਆਪਸ ਵਿਚ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਮਾਨਤਾ ਦਾ ਅਧਿਕਾਰ ਪ੍ਰਦਾਨ ਕਰਦਾ ਹੈ ਜੋ ਕਿ ਕੇਵਲ ਇਕ ਲੋਕਤੰਤਰੀ ਦੇਸ਼ ਵਿਚ ਹੀ ਸੰਭਵ ਹੈ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਸੰਵਿਧਾਨ ਵਿਚ ਦਰਸਾਏ ਗਏ ਉਦੇਸ਼ਾਂ ਉੱਪਰ ਪਹਿਰਾ ਦਿੰਦਿਆਂ ਹੋਇਆਂ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਕਰਤੱਵ ਨਿਭਾਉਣਾ ਚਾਹੀਦਾ ਹੈ ਅਤੇ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਨੂੰ ਮਾਨਣ ਦੇ ਨਾਲ-ਨਾਲ ਆਪਣੇ ਮੌਲਿਕ ਕਰਤੱਵਾਂ ਦੀ ਪਾਲਨਾ ਵੀ ਕਰਨੀ ਚਾਹੀਦੀ ਹੈ। ਪ੍ਰੋਗਰਾਮ ਦੇ ਕੋਆਰਡੀਨੇਟਰ ਅਤੇ ਮੁੱਖ ਵਕਤਾ ਡਾ. ਸ਼ਵੇਤਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਸਮਾਨਤਾ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਲੋਕਤੰਤਰੀ ਮੁੱਲਾਂ ਦੀ ਰੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਉੱਤੇ ਚਾਨਣਾ ਪਾਇਆ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਗੁਰਮੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।