ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਬਲਜੀਤ ਸਿੰਘ ਭੁੱਟਾ ਤੇ ਹਰਬੰਸ ਲਾਲ ਨੇ ਲੱਡੂ ਵੰਡੇ
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੀ ਖ਼ੁਸ਼ੀ ਵਿਚ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਭਾਜਪਾ ਆਗੂ ਤੇ ਸਾਬਕਾ ਮੰਤਰੀ ਹਰਬੰਸ ਲਾਲ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਮੂੰਹ ਮਿੱਠਾ ਕਰਵਾਇਆ।
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੀ ਖ਼ੁਸ਼ੀ ਵਿਚ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਭਾਜਪਾ ਆਗੂ ਤੇ ਸਾਬਕਾ ਮੰਤਰੀ ਹਰਬੰਸ ਲਾਲ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬਲਜੀਤ ਸਿੰਘ ਭੁੱਟਾ ਅਤੇ ਹਰਬੰਸ ਲਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ, ਕਿਉਂਕਿ ਦੋਵੇਂ ਪਾਰਟੀਆਂ ਦਾ ਲੰਮਾ ਸਿਆਸੀ ਤਜਰਬਾ ਅਤੇ ਆਪਸੀ ਸਾਂਝ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਮਜ਼ਬੂਤ ਅਤੇ ਲੋਕਪੱਖੀ ਸਰਕਾਰ ਦੀ ਉਮੀਦ ਰੱਖਦੇ ਹਨ ਅਤੇ ਦੋਵਾਂ ਪਾਰਟੀਆਂ ਦੀ ਸਾਂਝ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਗੱਠਜੋੜ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ’ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਿੰਦਰ ਨਾਥ ਸ਼ਰਮਾ, ਕੇਵਲ ਕ੍ਰਿਸ਼ਨ ਪਿੰਕੀ, ਗੁਰਿੰਦਰ ਪੁਰੀ, ਦਿਪੰਕਰ ਮੋਦੀ, ਸੁਮਿਤ ਮੋਦੀ, ਮਹਾਂਵੀਰ ਗੋਇਲ, ਵਿਸ਼ਾਲ ਸ਼ਰਮਾ, ਮਾਨਿਕ, ਜਰਨੈਲ ਸਿੰਘ, ਗੁਰਦੀਪ ਸਿੰਘ, ਮਨਮੋਹਨ ਸਿੰਘ, ਵਿੱਕੀ ਰਾਏ, ਅਨੁਜ, ਸੰਦੀਪ ਮੋਦੀ, ਪ੍ਰਿੰਸ, ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਹਲਕਾ ਪ੍ਰਧਾਨ ਜਰਨੈਲ ਸਿੰਘ ਖ਼ਾਲਸਾ, ਹਰਭਜਨ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਤਰੁਣ ਕੁਮਾਰੀ ਮੀਤ ਪ੍ਰਧਾਨ, ਅੰਮ੍ਰਿਤਪਾਲ ਸਿੰਘ, ਜੈ ਸਿੰਘ ਬਾੜਾ, ਬਲਵਿੰਦਰ ਸਿੰਘ ਸਹਾਰਨ, ਗੁਰਦੇਵ ਸਿੰਘ, ਡਾ. ਮਨਜੀਤ ਸਿੰਘ ਸੁਹਾਗਹੇੜੀ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ, ਪ੍ਰੋਫੈਸਰ ਜੁਪਿੰਦਰ ਸਿੰਘ, ਸਰਤਾਜ ਸਿੰਘ ਸਰਹਿੰਦ, ਹਰਪ੍ਰੀਤ ਸਿੰਘ ਸ਼ਹਿਰੀ ਪ੍ਰਧਾਨ, ਮਨਪ੍ਰੀਤ ਸਿੰਘ ਸ਼ਾਹਪੁਰ ਦਫ਼ਤਰ ਇੰਚਾਰਜ, ਦਮਨਜੋਤ ਸਿੰਘ ਚੀਮਾ, ਗੁਰਜਸਜੀਤ ਸਿੰਘ ਪ੍ਰਧਾਨ ਆਈ.ਟੀ ਵਿੰਗ, ਮਨਪ੍ਰੀਤ ਸਿੰਘ ਮੀਤ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ।