27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਰਕਫੈੱਡ ਵਲੋਂ ਸਹਿਕਾਰੀ ਸਭਾਵਾਂ ਨੂੰ 2.75 ਲੱਖ ਰੁਪਏ ਦਾ ਬੋਨਸ ਵੰਡਿਆ ਪਸ਼ੂ ਖ਼ੁਰਾਕ ਅਤੇ ਦਵਾਈਆਂ ਦੀ ਵਿੱਕਰੀ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਭਾਵਾਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-72ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ, ਜੋ 14 ਤੋਂ 28 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਤਹਿਤ ਮਾਰਕਫੈੱਡ ਵਲੋਂ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੀ ਲੋੜ ਨਾਲ ਸਬੰਧਿਤ ਵਸਤਾਂ ਦੀ ਵਿੱਕਰੀ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਬਦਲੇ ਕੁੱਲ 2. 75 ਲੱਖ ਰੁਪਏ ਦਾ ਬੋਨਸ ਵੰਡਿਆ ਗਿਆ।

ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-72ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ, ਜੋ 14 ਤੋਂ 28 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਤਹਿਤ ਮਾਰਕਫੈੱਡ ਵਲੋਂ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੀ ਲੋੜ ਨਾਲ ਸਬੰਧਿਤ ਵਸਤਾਂ ਦੀ ਵਿੱਕਰੀ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਬਦਲੇ ਕੁੱਲ 2.75 ਲੱਖ ਰੁਪਏ ਦਾ ਬੋਨਸ ਵੰਡਿਆ ਗਿਆ। ਇਹ ਬੋਨਸ ਵਿਸ਼ੇਸ਼ ਤੌਰ ’ਤੇ ਮਾਰਕਫੈੱਡ ਵਲੋਂ ਤਿਆਰ ਕੀਤੀ ਜਾਂਦੀ ਪਸ਼ੂ ਖ਼ੁਰਾਕ ਅਤੇ ਦਵਾਈਆਂ ਦੀ ਸਹਿਕਾਰੀ ਸਭਾਵਾਂ ਰਾਹੀਂ ਵਿੱਕਰੀ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਗਿਆ। ਇਸ ਮੌਕੇ ਮਾਰਕਫੈੱਡ ਦੀ ਜ਼ਿਲ੍ਹਾ ਮੈਨੇਜਰ ਸੋਨੀਆ ਗੁਰਾਇਆ ਨੇ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਵਸਤਾਂ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਲਈ ਸਹਿਕਾਰੀ ਸਭਾਵਾਂ ਨੂੰ ਅਹਿਮ ਮਾਧਿਅਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੇ ਉਤਪਾਦ ਗੁਣਵੱਤਾ ਪੱਖੋਂ ਭਰੋਸੇਯੋਗ ਹਨ ਅਤੇ ਕਿਸਾਨ ਇਨ੍ਹਾਂ ਦਾ ਲਾਭ ਸਹਿਕਾਰੀ ਸਭਾਵਾਂ ਰਾਹੀਂ ਆਸਾਨੀ ਨਾਲ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ ਸਹਿਕਾਰੀ ਸਭਾਵਾਂ ਨੂੰ ਖਾਦਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਦਵਾਈਆਂ ਵੀ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਹਿਕਾਰੀ ਵਿਭਾਗ ਕਿਸਾਨਾਂ ਅਤੇ ਸਰਕਾਰੀ ਅਦਾਰਿਆਂ ਦਰਮਿਆਨ ਇਕ ਅਹਿਮ ਕੜੀ ਵਜੋਂ ਕੰਮ ਕਰਦਾ ਹੈ, ਜਦਕਿ ਮਾਰਕਫੈੱਡ ਇਸ ਸਹਿਕਾਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਤੱਕ ਮਿਆਰੀ ਵਸਤਾਂ ਪਹੁੰਚਾਉਣ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਪ੍ਰਬੰਧਕਾਂ ਨੂੰ ਭਵਿੱਖ ਵਿਚ ਵੀ ਮਾਰਕਫੈੱਡ ਦੇ ਉਤਪਾਦਾਂ ਦੀ ਵਿੱਕਰੀ ਵਧਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸਮਾਗਮ ਵਿਚ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਮੈਨੇਜਰ ਮਾਰਕਫੈੱਡ ਸਰਹਿੰਦ ਨਿਊਟਨ, ਐਫ.ਐਸ.ਓ. ਸਾਹਿਲ, ਭੁਪਿੰਦਰ ਸਿੰਘ ਉੱਚ ਲੇਖਾ ਅਫ਼ਸਰ ਅਤੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਵਿਚ ਬਹਾਦਰ ਸਿੰਘ ਜੱਲ੍ਹਾ, ਜ਼ਿਲ੍ਹਾ ਪ੍ਰਧਾਨ ਸਹਿਕਾਰੀ ਸਭਾਵਾਂ ਨਰਿੰਦਰ ਸਿੰਘ ਮਾਵੀ, ਅਮਨਦੀਪ ਸਿੰਘ ਪ੍ਰਧਾਨ ਏ.ਆਰ.ਸਰਕਲ ਸਰਹਿੰਦ, ਪਰਮਿੰਦਰ ਸਿੰਘ ਸੌਂਢਾ, ਕਮਲਜੀਤ ਸਿੰਘ ਬਰਾੜ, ਬਲਜੀਤ ਸਿੰਘ ਸਮਸ਼ਪੁਰ, ਹਰਮੀਤ ਸਿੰਘ ਚੁੰਨੀ, ਗੁਰਵਿੰਦਰ ਸਿੰਘ ਜੈਵਾਲਾ ਅਤੇ ਜਸਦੀਪ ਸਿੰਘ ਲਾਲੀ ਭੰਗੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸੰਜੀਵ ਕੁਮਾਰ ਨੇ ਨਿਭਾਈ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਹੋਣਹਾਰ ਵਿਦਿਆਰਥੀਆਂ ਨੂੰ ਤਗਮੇ ਤੇ ਟਰਾਫ਼ੀਆਂ ਨਾਲ ਕ... ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।