29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਧੁੰਦ ਦੇ ਮੌਸਮ ਤੋਂ ਪਹਿਲਾਂ ਨੈਸ਼ਨਲ ਹਾਈਵੇਅ -44 ਅਤੇ ਅਮਲੋਹ ਰੋਡ ਦੀਆਂ ਸਟਰੀਟ ਲਾਈਟਾਂ ਚਾਲੂ ਕੀਤੀਆਂ ਜਾਣ - ਰਵਿੰਦਰ ਸਿੰਘ ਪਦਮ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਅਤੇ ਆਉਣ ਵਾਲੇ ਦਿਨਾਂ ਵਿਚ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਨੈਸ਼ਨਲ ਹਾਈਵੇਅ-44 ’ਤੇ ਮੰਡੀ ਗੋਬਿੰਦਗੜ੍ਹ ਵਿਚ ਫਲੋਟਿੰਗ ਰੈਸਟੋਰੈਂਟ ਤੋਂ ਭਾਦਲਾ ਚੌਕ ਤੱਕ ਬੰਦ ਪਈਆਂ ਸਟਰੀਟ ਲਾਈਟਾਂ ਦਾ ਮੁੱਦਾ ਉਠਾਉਂਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ-44 ਮੰਡੀ ਗੋਬਿੰਦਗੜ੍ਹ ਵਿਚੋਂ ਲੰਘਣ ਵਾਲਾ ਇਕ ਮਹੱਤਵਪੂਰਨ ਅਤੇ ਬਹੁਤ ਜ਼ਿਆਦਾ ਆਵਾਜਾਈ ਵਾਲਾ ਮਾਰਗ ਹੈ।

ਅਜੀਤ ਡੈਸਕ 29-11-2026
ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਅਤੇ ਆਉਣ ਵਾਲੇ ਦਿਨਾਂ ਵਿਚ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਨੈਸ਼ਨਲ ਹਾਈਵੇਅ-44 ’ਤੇ ਮੰਡੀ ਗੋਬਿੰਦਗੜ੍ਹ ਵਿਚ ਫਲੋਟਿੰਗ ਰੈਸਟੋਰੈਂਟ ਤੋਂ ਭਾਦਲਾ ਚੌਕ ਤੱਕ ਬੰਦ ਪਈਆਂ ਸਟਰੀਟ ਲਾਈਟਾਂ ਦਾ ਮੁੱਦਾ ਉਠਾਉਂਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ-44 ਮੰਡੀ ਗੋਬਿੰਦਗੜ੍ਹ ਵਿਚੋਂ ਲੰਘਣ ਵਾਲਾ ਇਕ ਮਹੱਤਵਪੂਰਨ ਅਤੇ ਬਹੁਤ ਜ਼ਿਆਦਾ ਆਵਾਜਾਈ ਵਾਲਾ ਮਾਰਗ ਹੈ। ਰਾਤ ਸਮੇਂ ਸੜਕ ’ਤੇ ਹਨੇਰਾ ਰਹਿਣ ਅਤੇ ਸਰਦੀਆਂ ਦੌਰਾਨ ਸੰਘਣੀ ਧੁੰਦ ਪੈਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਸਕਦਾ ਹੈ। ਪਦਮ ਨੇ ਅੱਗੇ ਕਿਹਾ ਕਿ ਅਮਲੋਹ ਰੋਡ ’ਤੇ ਵੀ ਸਟਰੀਟ ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਇਨ੍ਹਾਂ ਨੂੰ ਚਾਲੂ ਨਹੀਂ ਕੀਤਾ ਗਿਆ। ਸਿਰਫ਼ ਲਾਈਟਾਂ ਲਗਾ ਦੇਣਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦਾ ਕਾਰਜਸ਼ੀਲ ਹੋਣਾ ਵੀ ਬਹੁਤ ਜ਼ਰੂਰੀ ਹੈ। ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਦੀ ਸੁਰੱਖਿਆ ਲਈ ਇਨ੍ਹਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਸ਼ਾਸਨ, ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਨਗਰ ਕੌਂਸਲ ਦੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਲੈਂਦਿਆਂ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਧੁੰਦ ਦੇ ਮੌਸਮ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ 8 ਦਸੰਬਰ ਦੀ ਮੋਗਾ ਰੈਲੀ ਵਿਚ ਹਲਕਾ ਅਮਲੋਹ ਤੋਂ ਵੱਡੇ ਕਾਫ਼ਲੇ ਨਾਲ ਸ਼ਮੂਲੀਅਤ ਕਰਨਗੇ ਪਾਰਟੀ ਆਗੂ ਤੇ ਵਰਕਰ - ਰਾਜੂ ਖੰਨਾ ਰ... ਅਗਲੀ ਖ਼ਬਰ ਬਸੀ ਪਠਾਣਾਂ ਵਿਚ ਅੱਜ ਬਿਜਲੀ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।