29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

8 ਦਸੰਬਰ ਦੀ ਮੋਗਾ ਰੈਲੀ ਵਿਚ ਹਲਕਾ ਅਮਲੋਹ ਤੋਂ ਵੱਡੇ ਕਾਫ਼ਲੇ ਨਾਲ ਸ਼ਮੂਲੀਅਤ ਕਰਨਗੇ ਪਾਰਟੀ ਆਗੂ ਤੇ ਵਰਕਰ - ਰਾਜੂ ਖੰਨਾ ਰਾਜੂ ਖੰਨਾ ਨੇ ਰੈਲੀ ਸੰ7ਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਅਮਲੋਹ, 28 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਮੋਗਾ ਦੀ ਧਰਤੀ ’ਤੇ ਇਕ ਵਿਸ਼ਾਲ ਅਤੇ ਇਤਿਹਾਸਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਇਕ ਵਿਸ਼ਾਲ ਕਾਫ਼ਲੇ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ।

ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਮੀਟਿੰਗਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ 29-11-2026
ਅਮਲੋਹ, 28 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਮੋਗਾ ਦੀ ਧਰਤੀ ’ਤੇ ਇਕ ਵਿਸ਼ਾਲ ਅਤੇ ਇਤਿਹਾਸਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਇਕ ਵਿਸ਼ਾਲ ਕਾਫ਼ਲੇ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡ ਕਲਾਲ ਮਾਜਰਾ, ਘੁਟੀਂਡ, ਫੈਜੁੱਲਾਪੁਰ, ਤੰਗਰਾਲਾ, ਰਤਨਪਾਲੋ, ਮਹਿਮੂਦਪੁਰ, ਲੱਲੋਂ ਖ਼ੁਰਦ ਅਤੇ ਲਾਡਪੁਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ, ਉੱਥੇ ਹੀ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਨੂੰ ਸੱਦਾ ਵੀ ਦਿੱਤਾ ਜਾ ਰਿਹਾ ਹੈ। ਰਾਜੂ ਖੰਨਾ ਨੇ ਹਲਕੇ ਦੇ ਸਮੂਹ ਅਕਾਲੀ ਵਰਕਰਾਂ, ਆਗੂਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਮੋਗਾ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੀਆਂ ਗਈਆਂ ਗਰੰਟੀਆਂ ਪੂਰੀਆਂ ਨਾ ਹੋਣ ਕਾਰਨ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਮੀਟਿੰਗਾਂ ਸਮੇਂ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ, ਜਥੇਦਾਰ ਹਰਿੰਦਰ ਸਿੰਘ ਦੀਵਾ, ਸਾਧੂ ਸਿੰਘ ਰਤਨਪਾਲੋ, ਸੋਨੀ ਕਲਾਲ ਮਾਜਰਾ, ਸਦੀਕ ਮੁਹੰਮਦ, ਭਗਵੰਤ ਸਿੰਘ ਗੱਗੀ, ਸਹਿਜ ਸਿੰਘ ਧਾਲੀਵਾਲ, ਗੁਰਕੀਰਤ ਸਿੰਘ ਪਨਾਗ, ਨਾਜ਼ਰ ਸਿੰਘ, ਨਾਹਰ ਸਿੰਘ, ਜਥੇਦਾਰ ਕਰਮ ਸਿੰਘ, ਲਾਭ ਸਿੰਘ ਲੱਲੋ, ਕਿਰਨਜੀਤ ਸਿੰਘ, ਮੁਕੰਦ ਸਿੰਘ ਫੈਜੁੱਲਾਪੁਰ, ਗਿਆਨ ਸਿੰਘ ਲੱਲੋ, ਅਵਤਾਰ ਸਿੰਘ ਤੰਗਰਾਲਾ, ਮਹਿੰਦਰ ਸਿੰਘ ਤੰਗਰਾਲਾ, ਕਰਮਜੀਤ ਸਿੰਘ ਮਹਿਮੂਦਪੁਰ, ਗੁਰਮਿੰਦਰ ਸਿੰਘ ਬਿੱਲਾ ਲੱਲੋਂ, ਸ਼ੇਰ ਸਿੰਘ ਮਹਿਮੂਦਪੁਰ, ਸੰਤ ਸਿੰਘ ਲੱਲੋ, ਪੌਪੀ ਲੱਲੋ, ਕੁਲਵਿੰਦਰ ਕਾਲਾ ਸਿੰਘ ਲਾਡਪੁਰ, ਅਮਰਜੀਤ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਠੇਕੇਦਾਰ, ਬੇਅੰਤ ਸਿੰਘ ਲਾਡਪੁਰ, ਪੁਸ਼ਪਿੰਦਰ ਸਿੰਘ ਭੰਗੂ ਰਤਨਪਾਲੋ, ਸੇਵਕ ਸਿੰਘ, ਰੁਪਿੰਦਰ ਸਿੰਘ ਕਲਾਲ ਮਾਜਰਾ, ਜਰਨੈਲ ਸਿੰਘ, ਬੀਬੀ ਹਰਪ੍ਰੀਤ ਕੌਰ ਕਲਾਲ ਮਾਜਰਾ, ਨਿਸਾਰਦੀਨ, ਤਰਨਜੀਤ ਸਿੰਘ ਘੁਟੀਂਡ, ਗੁਰਜੰਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਡਿਵਾਈਡਰ ਨਾਲ ਟਕਰਾਇਆ ਰੇਤੇ ਨਾਲ ਭਰਿਆ ਟਰਾਲਾ ਅਗਲੀ ਖ਼ਬਰ ਧੁੰਦ ਦੇ ਮੌਸਮ ਤੋਂ ਪਹਿਲਾਂ ਨੈਸ਼ਨਲ ਹਾਈਵੇਅ -44 ਅਤੇ ਅਮਲੋਹ ਰੋਡ ਦੀਆਂ ਸਟਰੀਟ ਲਾਈਟਾਂ ਚਾਲੂ ਕੀਤੀਆਂ ਜਾਣ - ਰਵਿੰਦਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।