28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਮ ਨਗਰ ਵਿਖੇ ਕਾਂਗਰਸ ਦੀ ਮੀਟਿੰਗ ਦੌਰਾਨ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਕੀਤੀ ਸ਼ਮੂਲੀਅਤ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਰਾਜੇਸ਼ ਸ਼ਰਮਾ)-ਰਾਮ ਨਗਰ ਦੇ ਵਾਰਡ ਨੰਬਰ 29 ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਹਿਤ ਵਿਚ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 29-11-2026
ਮੰਡੀ ਗੋਬਿੰਦਗੜ੍ਹ, 28 ਨਵੰਬਰ (ਰਾਜੇਸ਼ ਸ਼ਰਮਾ)-ਰਾਮ ਨਗਰ ਦੇ ਵਾਰਡ ਨੰਬਰ 29 ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਹਿਤ ਵਿਚ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਮਹਿਲਾਵਾਂ ਦੇ ਸ਼ਕਤੀਕਰਨ ਲਈ ਵਚਨਬੱਧ ਰਹੀ ਹੈ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਹੁਣ ਕੀਤੀ ਜਾ ਰਹੀ ਘੋਸ਼ਣਾ ਮਹਿਜ਼ ਚੋਣਾਂ ਵਿਚ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਹੈ। ਸਰਕਾਰ ਨੂੰ ਇਹ ਵਾਅਦਾ ਆਪਣੇ ਕਾਰਜਕਾਲ ਦੌਰਾਨ ਹੀ ਪੂਰਾ ਕਰਨਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਇਸ ਦੌਰਾਨ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੰਗੀਤਾ, ਜੋਤੀ ਅਤੇ ਅਮਨਦੀਪ ਕੌਰ ਸਮੇਤ ਕਈ ਮਹਿਲਾਵਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਨਵੀਆਂ ਸ਼ਾਮਲ ਹੋਈਆਂ ਮਹਿਲਾਵਾਂ ਨੂੰ ਪਾਰਟੀ ਵਿਚ ਸਾਮਲ ਹੋਣ ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਪੰਜਾਬ ਦੇ ਬਿਹਤਰ ਭਵਿੱਖ ਦੀ ਸਿਰਜਣਾ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਸਵਾਤੀ ਧੀਮਾਨ, ਸਾਬਕਾ ਕੌਂਸਲਰ ਰਘਬੀਰ ਸਿੰਘ, ਮਹਿਲਾ ਕਾਂਗਰਸ ਦੀ ਸੂਬਾ ਮੀਤ ਪ੍ਰਧਾਨ ਨੀਲਮ ਰਾਣੀ, ਕੌਂਸਲਰ ਰੇਣੂ ਡਿੰਪਲ ਸ਼ਰਮਾ, ਪ੍ਰੀਤੀ ਸ਼ਰਮਾ, ਪੂਨਮ ਗੋਸਾਈ, ਮਨਦੀਪ ਕੌਰ ਅਤੇ ਕ੍ਰਿਸ਼ਨਾ ਦੇਵੀ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਐਸ . ਬੀ . ਆਈ . ਜਖਵਾਲੀ ਬਰਾਂਚ ਨੇ ਸਾਈਬਰ ਠੱਗੀਆਂ ਤੋਂ ਬਚਾਅ ਅਤੇ ਸਰਕਾਰੀ ਬੈਂਕਿੰਗ ਯੋਜਨਾਵਾਂ ਸੰਬੰਧੀ ਜਾਗਰੂਕਤਾ ਸਮਾ... ਅਗਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨੌਜਵਾਨਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ’ ਚ ਅਹਿਮ ਯੋਗਦਾਨ ਪਾਉਂਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।