30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਾਬੂ ਕਬੀਰ ਦਾਸ ਨੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ’ਚ ਕੀਤੀ ਸ਼ਮੂਲੀਅਤ

ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ਤੁਾਰਣਾਂ ਦੇ ਮੁਖੀ ਬਾਬੂ ਕਬੀਰ ਦਾਸ ਨੇ ਪਿੰਡ ਕੁਲਾਰਾਂ ਦੇ ਸਜੇ ਦੀਵਾਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਦੀਵਾਨਾਂ ਦੌਰਾਂਨ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹਾਂ ਵਿਚ ਮਾਇਕ ਸਹਾਇਤਾ ਦੇ ਕੇ ਯੋਗਦਾਨ ਪਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਦੱਸਿਆ ਕਿ ਪਿੰਡ ਕੁਲਾਰਾਂ ਦੀ ਸੰਗਤ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਵਾਲਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।

ਅਜੀਤ ਡੈਸਕ 30-11-2026
ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ਤੁਾਰਣਾਂ ਦੇ ਮੁਖੀ ਬਾਬੂ ਕਬੀਰ ਦਾਸ ਨੇ ਪਿੰਡ ਕੁਲਾਰਾਂ ਦੇ ਸਜੇ ਦੀਵਾਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਦੀਵਾਨਾਂ ਦੌਰਾਂਨ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹਾਂ ਵਿਚ ਮਾਇਕ ਸਹਾਇਤਾ ਦੇ ਕੇ ਯੋਗਦਾਨ ਪਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਦੱਸਿਆ ਕਿ ਪਿੰਡ ਕੁਲਾਰਾਂ ਦੀ ਸੰਗਤ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਵਾਲਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।ਇਸ ਤੋਂ ਇਲਾਵਾ ਸੰਗਤਾਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲ਼ੜਕੀਆਂ ਦੇ ਵਿਆਹ ਕੀਤੇ ਗਏ।ਇਸ ਮੌਕੇ ਬਾਬੂ ਕਬੀਰ ਦਾਸ ਨੇ ਆਪਣੇ ਵਲੋਂ ਹਿੱਸਾ ਪਾਏ ਜਾਣ ਮਗਰੋਂ ਕਿਹਾ ਕਿ ‘ਨੌਜਵਾਨ ਸਮਾਜ ਸੇਵਾ ਐਂਡ ਵੈਲਫੇਅਰ ਕਲੱਬ ਕਮੇਟੀ” ਵਲੋਂ ਧਾਰਿਮਕ ਦੀਵਾਨ ਸਜਾ ਕੇ ਜਿੱਥੇ ਇਲਾਕੇ ਦੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਹੈ ਉੱਥੇ ਹੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਕੇ ਇਕ ਬਹੁਤ ਵੱਡਾ ਪੁੰਨ ਦਾ ਕੰਮ ਕੀਤਾ ਗਿਆ ਹੈ।
ਪਿਛਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੇ ਬੱਚਿਆਂ ਨੇ ਕੀਤੀ ਇਤਿਹਾਸਕ ਸਥਾਨਾਂ ਦੀ ਯਾਤਰਾ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਤਰਸਿੱਕਾ ਦੇ ਦਫਤਰ ਸਾਹਮਣੇ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।