30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵੋਟਾਂ ਦੀ ਪਾਰਦਰਸ਼ਤਾ ਲਈ ਰਾਹੁਲ ਗਾਂਧੀ ਵਲੋਂ ਉਠਾਈ ਆਵਾਜ਼ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ- ਸੁਰਿੰਦਰ ਸਿੰਘ ਰਾਮਗੜ੍ਹ

ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਦੇਸ਼ ਵਿਚ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਵੋਟਾਂ ਦੀ ਕਥਿਤ ਹੇਰਾਫੇਰੀ ਸੰਬੰਧੀ ਉਠਾਏ ਜਾ ਰਹੇ ਸਵਾਲ ਲੋਕਤੰਤਰ ਦੀ ਰੱਖਿਆ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਦੀ ਵੋਟ ਕੀਮਤੀ ਹੈ ਤੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਚੋਣ ਕਮਿਸ਼ਨ ਸਮੇਤ ਸਾਰੀਆਂ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 30-11-2026
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਦੇਸ਼ ਵਿਚ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਵੋਟਾਂ ਦੀ ਕਥਿਤ ਹੇਰਾਫੇਰੀ ਸੰਬੰਧੀ ਉਠਾਏ ਜਾ ਰਹੇ ਸਵਾਲ ਲੋਕਤੰਤਰ ਦੀ ਰੱਖਿਆ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਦੀ ਵੋਟ ਕੀਮਤੀ ਹੈ ਤੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਚੋਣ ਕਮਿਸ਼ਨ ਸਮੇਤ ਸਾਰੀਆਂ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਦੌਰਾਨ ਸਾਹਮਣੇ ਆਏ ਵੋਟਾਂ ਨਾਲ ਸੰਬੰਧਿਤ ਸਵਾਲਾਂ ਬਾਰੇ ਰਾਹੁਲ ਗਾਂਧੀ ਵਲੋਂ ਦੇਸ਼ ਦੇ ਲੋਕਾਂ ਸਾਹਮਣੇ ਤੱਥ ਰੱਖਣਾ ਵਿਰੋਧੀ ਧਿਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਚੋਣ ਪ੍ਰਕਿਰਿਆ ਵਿਚ ਕੋਈ ਗੜਬੜੀ ਹੋਣ ਦੇ ਦੋਸ਼ ਲੱਗਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਦਾ ਚੋਣ ਪ੍ਰਣਾਲੀ ਵਿਚ ਵਿਸ਼ਵਾਸ ਬਣਿਆ ਰਹੇ। ਇਸ ਤੋਂ ਇਲਾਵਾ ਉਨ੍ਹਾਂ ਹੱਦਬੰਦੀ ਬਿੱਲ ਬਾਰੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਵੀ ਫ਼ੈਸਲਾ ਲੈਣ ਸਮੇਂ ਸਾਰੇ ਸੂਬਿਆਂ ਦੇ ਹਿੱਤਾਂ, ਸੰਘੀ ਢਾਂਚੇ ਤੇ ਲੋਕਾਂ ਦੀ ਨੁਮਾਇੰਦਗੀ ਦਾ ਪੂਰਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕਿਆਂ ਦੀ ਹੱਦਬੰਦੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ। ਇਸ ਪ੍ਰਕਿਰਿਆ ਵਿਚ ਕਿਸੇ ਵੀ ਸੂਬੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ਤੇ ਸਾਰੇ ਸੂਬਿਆਂ ਦੀ ਸਿਆਸੀ ਨੁਮਾਇੰਦਗੀ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਨਾਲ-ਨਾਲ ਹਰ ਵਰਗ ਤੇ ਸੂਬੇ ਦੇ ਹਿਤਾਂ ਨੂੰ ਧਿਆਨ ਵਿਚ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਸਵਾਲਾਂ ਤੋਂ ਘਬਰਾਉਣ ਦੀ ਬਜਾਏ ਇਨ੍ਹਾਂ ਦਾ ਜਵਾਬ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਲੋਕਤੰਤਰ ਦੀ ਮਰਿਆਦਾ ਅਨੁਸਾਰ ਸਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਸਿਆਸੀ ਭਵਿੱਖ ਲਈ ਅਤਿ ਅਹਿਮ-ਜਥੇਦਾਰ ਰਿਆ ਅਗਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੇ ਬੱਚਿਆਂ ਨੇ ਕੀਤੀ ਇਤਿਹਾਸਕ ਸਥਾਨਾਂ ਦੀ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।