30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਔਰਤਾਂ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅੱਗੇ ਆਉਣ-ਬਹਿਸ਼ਤਾ ਸਿੰਘ ਨਾਭਾ ਵਾਰਡ ਨੰਬਰ 5, ਅਜਨਾਲੀ ਵਿਖੇ ਔਰਤਾਂ ਨਾਲ ਮੀਟਿੰਗ

ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਜਨ ਸੰਪਰਕ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਵਾਰਡ ਨੰਬਰ.

ਅਜੀਤ ਡੈਸਕ 30-11-2026
ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਜਨ ਸੰਪਰਕ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਵਾਰਡ ਨੰਬਰ. 5 ਅਜਨਾਲੀ ਵਿਖੇ ਔਰਤਾਂ ਦੀ ਇਕ ਅਹਿਮ ਮੀਟਿੰਗ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਔਰਤਾਂ ਨਾਲ ਰਾਜਨੀਤਿਕ ਤੇ ਸਮਾਜਿਕ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਹਿਸ਼ਤਾ ਸਿੰਘ ਨਾਭਾ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਸਮਾਜਿਕ ਤੇ ਰਾਜਨੀਤਿਕ ਤਬਦੀਲੀ ਲਿਆਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਔਰਤਾਂ ਦੇ ਹੱਕਾਂ, ਸਨਮਾਨ ਤੇ ਸਸ਼ਕਤੀਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਸ਼ੁਰੂ ਵਿਚ ਹੀ ਪੂਰਾ ਕੀਤਾ ਜਾਣਾ ਚਾਹੀਦਾ ਸੀ, ਪਰ ਹੁਣ ਚੋਣਾਂ ਨੇੜੇ ਆਉਣ ‘ਤੇ ਇਸ ਸੰਬੰਧੀ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਲੋਕ ਮਸਲਿਆਂ ਕਾਰਨ ਆਮ ਲੋਕ ਪ੍ਰੇਸ਼ਾਨ ਹਨ ਤੇ ਸਰਕਾਰ ਨੂੰ ਆਪਣੇ ਚੋਣ ਵਾਅਦਿਆਂ ਪ੍ਰਤੀ ਜਵਾਬਦੇਹ ਬਣਨਾ ਪਵੇਗਾ। ਇਸ ਮੌਕੇ ਸੂਬਾ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ, ਬਲਾਕ ਦੇ ਕਾਰਜਕਾਰੀ ਪ੍ਰਧਾਨ ਚੇਤਨ ਸ਼ਰਮਾ, ਕੌਂਸਲਰ ਰੇਣੂ ਸ਼ਰਮਾ, ਪੂਨਮ ਗੋਸਾਈਂ, ਗਗਨ ਉੱਪਲ, ਰਾਮ ਪ੍ਰਕਾਸ਼ ਚੋਪੜਾ, ਜੰਗ ਅਜਨਾਲੀ, ਹਰਪ੍ਰੀਤ ਸਿੰਘ, ਸੋਨਾਲੀ ਚੋਪੜਾ, ਸਿਮਰਨ ਚੋਪੜਾ, ਆਰਤੀ ਚੋਪੜਾ, ਸੁਮਨ ਉੱਪਲ, ਪ੍ਰਿਆ ਉੱਪਲ, ਆਂਚਲ, ਮੀਨਾ, ਰਾਜ਼ਨੀ, ਪ੍ਰੋ. ਪ੍ਰਿਯੰਕਾ ਉੱਪਲ, ਹਰਵਿੰਦਰ ਕੌਰ, ਮਲਕੀਤ ਕੌਰ, ਪਰਮਿੰਦਰ ਕੌਰ, ਸਤਵਿੰਦਰ ਕੌਰ, ਸਰਬਜੀਤ, ਸੀਮਾ ਰਾਣੀ, ਰੀਤੂ, ਬੇਬੀ ਕੌਰ, ਸੁਮਨਦੀਪ ਕੌਰ, ਬਲਜਿੰਦਰ ਕੌਰ, ਗੁਰਮੀਤ ਕੌਰ, ਪਾਲ ਕੌਰ, ਮਨਪ੍ਰੀਤ ਕੌਰ, ਜਨਕ ਰਾਣੀ, ਰਾਜ ਰਾਣੀ, ਦੀਪਾ, ਗੋਗਾ ਰਾਣੀ, ਪ੍ਰਦੀਪ, ਊਧਮ ਸਿੰਘ, ਰਾਮਾ ਰਾਣੀ, ਪ੍ਰਦੀਪ ਕੌਰ, ਰਾਮ ਰਹੀਮ, ਕਮਲੇਸ਼ ਰਾਣੀ ਤੇ ਚੰਦਰਕਾਂਤਾ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਖੇਡ ’ਚ ਰਾਜ ਪੱਧਰੀ ਮੁਕਾਬਲੇ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।