ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਿਹਾਰ ਸਿੰਘ ਚੁੰਨੀ ਨੇ ਕਾਂਗਰਸ ਟਿਕਟ ਦੀ ਠੋਕੀ ਦਾਅਵੇਦਾਰੀ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਰਗਰਮੀ ਨਾਲ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਦੇ ਨੌਜਵਾਨਾਂ ਦੀ ਮਿਹਨਤ ਅਤੇ ਸਮਰਪਣ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਪਾਰਟੀ ਟਿਕਟ ਦੇ ਕੇ ਨਿਵਾਜਿਆ ਜਾਵੇ। ਬਲਿਹਾਰ ਸਿੰਘ ਚੁੰਨ੍ਹੀ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਦਾਅਵੇਦਾਰੀ ਜਤਾਉਂਦਿਆਂ ਕਿਹਾ ਕਿ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਚੁੱਕੇ ਹਨ ਅਤੇ ਉਹ ਕਾਂਗਰਸ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਂਦੇ ਆ ਰਹੇ ਹਨ।
ਅਜੀਤ ਡੈਸਕ
30-11-2026