ਧਰਮ ਤੇ ਸਭਿਆਚਾਰ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਵਰਿੰਦਰ ਰਤਨ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਵਰਿੰਦਰ ਰਤਨ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਭਾ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਅਹਿਮ ਸੁਝਾਅ ਦਿੱਤੇ।
ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਕਰਨ
30-11-2026