23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਟਾਲਾ ਪੁਲਿਸ ਨੇ 300 ਮੋਬਾਈਲ ਫੋਨ ਬਰਾਮਦ ਕਰ ਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ

ਬਟਾਲਾ, 22 ਅਗਸਤ (ਸਤਿੰਦਰ ਸਿੰਘ)-ਡਾ. ਮਹਿਤਾਬ ਸਿੰਘ ਐੱਸ.

ਅਜੀਤ ਡੈਸਕ 23-08-2026
ਬਟਾਲਾ, 22 ਅਗਸਤ (ਸਤਿੰਦਰ ਸਿੰਘ)-ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ ਵਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਲੱਭਣ ਦਾ ਇਕ ਹੋਰ ਵਿਸ਼ੇਸ਼ ਉਪਰਾਲਾ ਕਰਦੇ ਹੋਏ ਇਕ ਵਿਸ਼ੇਸ ਮੁਹਿੰਮ ‘ਬਟਾਲਾ ਪੁਲਿਸ ਦਾ ਹੋਕਾ ਤੁਹਾਡਾ ਗੁੰਮ ਮੋਬਾਈਲ ਫੋਨ ਮਿਲਣ ਦਾ ਮੌਕਾ’ ਤਹਿਤ 300 ਮੋਬਾਈਲ ਫੋਨ, ਜਿਸ ਦੀ ਕੀਮਤ ਕਰੀਬ 52 ਲੱਖ ਰੁਪਏ ਬਣਦੀ ਹੈ, ਬਰਾਮਦ ਕਰ ਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ। ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਚ ਕਰਵਾਏ 8ਵੇਂ ਸੈਮੀਨਾਰ ਦੌਰਾਨ ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਦਿਨ-ਰਾਤ ਅਣਥੱਕ ਮਿਹਨਤ ਨਾਲ ਕੰਮ ਕਰਦੇ ਹੋਏ ਇਨ੍ਹਾਂ ਗੁੰਮ ਹੋਏ ਮੋਬਾਇਲਾਂ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿਚੋਂ ਬਰਾਮਦ ਕੀਤਾ ਗਿਆ ਹੈ। ਗੁੰਮ ਹੋਏ ਮੋਬਾਇਲ ਸਬੰਧੀ ਜੋ ਸ਼ਿਕਾਇਤਾਂ ਪੁਲਿਸ ਸਾਂਝ ਕੇਂਦਰਾਂ ਅਤੇ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਪ੍ਰਾਪਤ ਹੁੰਦੀਆਂ ਹਨ, ਉਸ ਉਪਰ ਤੁਰੰਤ ਕਾਰਵਾਈ ਕਰ ਕੇ ਗੁੰਮ ਹੋਏ ਮੋਬਾਇਲਾਂ ਨੂੰ ਲੱਭ ਕੇ ਬਰਾਮਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਬਟਾਲਾ ਪੁਲਿਸ ਵਲੋਂ 1900 ਮੋਬਾਇਲ ਫੋਨ, ਜਿਨਾਂ ਦੀ ਕੀਮਤ ਕਰੀਬ 3 ਕਰੋੜ 50 ਲੱਖ ਰੁਪਏ ਬਣਦੀ ਹੈ, ਰਿਕਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਉਨ੍ਹਾਂ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਆਪਣੇ ਨਜ਼ਦੀਕੀ ਪੁਲਿਸ ਸਾਂਝ ਕੇਂਦਰ ਜਾਂ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਦਿੱਤੀ ਜਾਵੇ, ਬਟਾਲਾ ਪੁਲਿਸ ਗੁੰਮ ਹੋਏ ਮੋਬਾਇਲਾਂ ਨੂੰ ਜਲਦ ਤੋਂ ਜਲਦ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਸ ਮੌਕੇ ਪਬਲਿਕ ਵਲੋਂ ਆਪਣਾ ਗੁੰਮ ਹੋਇਆ ਮੋਬਾਇਲ ਵਾਪਸ ਪ੍ਰਾਪਤ ਕਰਨ ਦੀ ਖੁਸ਼ੀ ਵਿਚ ਬਟਾਲਾ ਪੁਲਿਸ ਦੇ ਇਸ ਵਿਸ਼ੇਸ਼ ਉਪਰਾਲੇ ਲਈ ਭਰਪੂਰ ਸ਼ਾਲਾਘਾ ਕੀਤੀ ਗਈ ਅਤੇ ਬਟਾਲਾ ਪੁਲਿਸ ਦੇ ਇਸ ਕੰਮ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਐਲੀਮੈਂਟਰੀ ਟੀਚਰ ਯੂਨੀਅਨ ਨੇ ਬਲਵਿੰਦਰ ਸਿੰਘ ਲਾਡੀ ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਤੇ ਬਲਾਕ ਗਾਈਡੈਂਸ ਕੌਂਸਲਰਜ਼ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ * ਗਾਈਡੈਂਸ, ਸੱਭਿਆਚਾਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।