24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਿਸਾਨੀ ਮਸਲਿਆਂ ਨੂੰ ਲੈ ਕੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਮੀਟਿੰਗ 1 ਸਤੰਬਰ ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਲਈ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ

ਨਿੱਕੇ ਘੁੰਮਣ, 23 ਅਗਸਤ (ਸਤਬੀਰ ਸਿੰਘ ਘੁੰਮਣ)-ਕਿਸਾਨਾਂ, ਮਜ਼ਦੂਰਾਂ ਤੇ ਆਮ ਵਰਗ ਨਾਲ ਜੁੜੇ ਭਖਦੇ ਮਸਲਿਆਂ ਨੂੰ ਲੈ ਕੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਭਰਵੀਂ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਹੈੱਡਕੁਆਰਟਰ ਛੀਨਾ ਰੋਡ, ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਜਥੇਬੰਦੀ ਦੇ ਆਗੂਆਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੇ ਸ਼ਮੂਲੀਅਤ ਕਰਕੇ ਕਿਸਾਨੀ ਮਸਲਿਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 24-08-2026
ਨਿੱਕੇ ਘੁੰਮਣ, 23 ਅਗਸਤ (ਸਤਬੀਰ ਸਿੰਘ ਘੁੰਮਣ)-ਕਿਸਾਨਾਂ, ਮਜ਼ਦੂਰਾਂ ਤੇ ਆਮ ਵਰਗ ਨਾਲ ਜੁੜੇ ਭਖਦੇ ਮਸਲਿਆਂ ਨੂੰ ਲੈ ਕੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਦੀ ਭਰਵੀਂ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਦੀ ਅਗਵਾਈ ਹੇਠ ਜਥੇਬੰਦੀ ਦੇ ਹੈੱਡਕੁਆਰਟਰ ਛੀਨਾ ਰੋਡ, ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਜਥੇਬੰਦੀ ਦੇ ਆਗੂਆਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੇ ਸ਼ਮੂਲੀਅਤ ਕਰਕੇ ਕਿਸਾਨੀ ਮਸਲਿਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨੀ ਮਸਲਿਆਂ ਦਾ ਗੰਭੀਰਤਾ ਨਾਲ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਨੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰਾਂ ਵਲੋਂ ਠੋਸ ਹੱਲ ਦੀ ਬਜਾਏ ਮਸਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਨੇ 1 ਸਤੰਬਰ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸੂਬਾ ਜਨਰਲ ਸਕੱਤਰ ਰਣਧੀਰ ਸਿੰਘ ਘੁੰਮਣ ਨੇ ਕਿਹਾ ਕਿ ਕਿਸਾਨੀ ਸੰਕਟ ਕਿਸੇ ਇਕ ਵਰਗ ਦਾ ਮਸਲਾ ਨਹੀਂ, ਸਗੋਂ ਇਸ ਨਾਲ ਪੂਰੀ ਪੇਂਡੂ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਅਤੇ ਫ਼ਸਲਾਂ ਦੀ ਲਾਹੇਵੰਦ ਕੀਮਤ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਸੂਬਾ ਮੀਤ ਪ੍ਰਧਾਨ ਮਲਕੀਤ ਸਿੰਘ ਕੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਪਿੰਡ ਪੱਧਰ ’ਤੇ ਲਾਮਬੰਦੀ ਕੀਤੀ ਜਾਵੇਗੀ। ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨਾਂ ਦੀ ਲੋੜ ਹੈ। ਜਸਵਿੰਦਰ ਸਿੰਘ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸਰਪੰਚ ਸਾਹਿਬ ਸਿੰਘ ਵਜ਼ੀਰ ਚੱਕ ਨੇ ਕਿਹਾ ਕਿ 1 ਸਤੰਬਰ ਦੇ ਪ੍ਰੋਗਰਾਮ ਲਈ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਵਿੰਦਰ ਸਿੰਘ ਛੀਨਾ, ਕਸ਼ਮੀਰ ਸਿੰਘ ਘੁੰਮਣ, ਹੀਰਾ ਸਿੰਘ ਛੀਨਾ, ਸ਼ਮਸ਼ੇਰ ਸਿੰਘ ਘੁੰਮਣ, ਨਰਿੰਦਰ ਸਿੰਘ ਘੁੰਮਣ, ਗੁਰਦਿਆਲ ਸਿੰਘ ਸਾਬਕਾ ਸਰਪੰਚ ਕੋਟਲਾ, ਪਟਵਾਰੀ ਹਰੀ ਸਿੰਘ, ਮਲਕੀਤ ਸਿੰਘ ਛੀਨਾ ਸਮੇਤ ਹੋਰ ਆਗੂਆਂ ਨੇ ਵੀ ਕਿਸਾਨੀ ਮਸਲਿਆਂ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਮੀਟਿੰਗ ਦੌਰਾਨ ਆਗੂਆਂ ਨੇ ਅਗਲੇਰੀ ਰਣਨੀਤੀ ’ਤੇ ਵਿਚਾਰ ਕਰਦਿਆਂ 1 ਸਤੰਬਰ ਦੇ ਚੰਡੀਗੜ੍ਹ ਧਰਨੇ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ ।
ਪਿਛਲੀ ਖ਼ਬਰ ਡਿਫੈਂਸ਼ ਮਾਡਰਨ ਸਕੂਲ ਲੇਹਲ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।