24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਐਚ.ਕੇ.ਐਮ.ਵੀ. ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਧਰਾ ’ਚ ਲੋਕ ਮਿਲਣੀ ਕੀਤੀ

ਊਧਨਵਾਲ, 23 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਧਰਾ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬਲਾਕ ਪ੍ਰਧਾਨ ਸੰਤੋਖ ਸਿੰਘ ਮਧਰਾ ਦੀ ਅਗਵਾਈ ’ਚ ਲੋਕ ਮਿਲਣੀ ਕੀਤੀ। ਉਨ੍ਹਾਂ ਆਪਣੀ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਨਾਲ ਹੀ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰਹਿੰਦੇ ਕੰਮ ਕਰਵਾਉਣ ਲਈ ਆਖਿਆ।

ਅਜੀਤ ਡੈਸਕ 24-08-2026
ਊਧਨਵਾਲ, 23 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਧਰਾ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬਲਾਕ ਪ੍ਰਧਾਨ ਸੰਤੋਖ ਸਿੰਘ ਮਧਰਾ ਦੀ ਅਗਵਾਈ ’ਚ ਲੋਕ ਮਿਲਣੀ ਕੀਤੀ। ਉਨ੍ਹਾਂ ਆਪਣੀ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਨਾਲ ਹੀ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰਹਿੰਦੇ ਕੰਮ ਕਰਵਾਉਣ ਲਈ ਆਖਿਆ। ਸ: ਲਾਡੀ ਨੇ ਕਿਹਾ ਕਿ 2027 ’ਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਜਾ ਰਹੀ ਹੈ। ਬਲਾਕ ਪ੍ਰਧਾਨ ਸੰਤੋਖ ਸਿੰਘ ਮਧਰਾ ਨੇ ਸ: ਲਾਡੀ ਦਾ ਪਿੰਡ ਪੁਹੁੰਚਣ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਫ਼ੌਜੀ, ਨਛੱਤਰ ਸਿੰਘ, ਬਲਾਕ ਪ੍ਰਧਾਨ ਮਨਦੀਪ ਸਿੰਘ, ਬਲਾਕ ਪ੍ਰਧਾਨ ਵਰਿੰਦਰ ਸਿੰਘ ਜੱਜ, ਦਿਲਬਾਗ ਸਿੰਘ, ਜਸਮੇਲ ਸਿੰਘ, ਨੰਬਰਦਾਰ ਸਰੂਪ ਸਿੰਘ, ਬਚਿੱਤਰ ਸਿੰਘ ਲਾਡੀ, ਰਾਜ ਕੁਮਾਰ, ਜੀਤ, ਗੁਰਮੁਖ ਸਿੰਘ, ਹਰਵਿੰਦਰ ਸਿੰਘ ਬਾਊ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।