26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਵੋਟਰ ਜਾਗਰੂਕਤਾ ਰਜਿਸਟ੍ਰੇਸ਼ਨ ਕੈਂਪ ਦਾ ਆਗਾਜ਼

ਘੁਮਾਣ, 24 ਅਗਸਤ (ਬੰਮਰਾਹ)-ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.

ਅਜੀਤ ਡੈਸਕ 25-08-2026
ਘੁਮਾਣ, 24 ਅਗਸਤ (ਬੰਮਰਾਹ)-ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ. ਕੇ. ਸਿੰਘ ਦੀ ਰਹਿਨੁਮਾਈ ਹੇਠ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਤੇ ਰਜਿਸਟ੍ਰੇਸ਼ਨ ਕੈਂਪ ਦਾ ਆਗਾਜ਼ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਤੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ’ਚ ਵੋਟ ਦੀ ਮਹੱਤਤਾ, ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ਾਂ ਅਤੇ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ, ਵੋਟਰ ਕਾਰਡ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਤੇ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰਾਮਪੁਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ- ਸਰਪੰਚ ਕੈਪਟਨ ਨਰਿੰਦਰ ਸਿੰਘ ਅਗਲੀ ਖ਼ਬਰ ਯੂਨੀਵਰਸਲ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਦਿਅਕ ਪ੍ਰਦਰਸ਼ਨੀ ਨੇ ਬੱਚਿਆਂ ਦੀ ਸਿਰਜਣਾਤਮਕ ਉਡਾਣ ਨੂੰ ਦਿੱਤਾ ਮੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।