25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੰਨੀ ਲੋਧੀਨੰਗਲ ਵਲੋਂ 2027 ਦੀਆਂ ਚੋਣਾਂ ਸੰਬੰਧੀ ਅਕਾਲੀ ਵਰਕਰਾਂ ਨਾਲ ਬੈਠਕ

ਕਿਲ੍ਹਾ ਲਾਲ ਸਿੰਘ, 24 ਅਗਸਤ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਯੂਥ ਹਲਕਾ ਪ੍ਰਧਾਨ ਕੰਵਰ ਸੰਦੀਪ ਸਿੰਘ ਲੋਧੀ ਨੰਗਲ ਵਲੋਂ 2027 ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਅਮਰੀਕ ਸਿੰਘ ਬਾਲੇਵਾਲ, ਬੀ. ਸੀ.

ਅਜੀਤ ਡੈਸਕ 25-08-2026
ਕਿਲ੍ਹਾ ਲਾਲ ਸਿੰਘ, 24 ਅਗਸਤ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਯੂਥ ਹਲਕਾ ਪ੍ਰਧਾਨ ਕੰਵਰ ਸੰਦੀਪ ਸਿੰਘ ਲੋਧੀ ਨੰਗਲ ਵਲੋਂ 2027 ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਅਮਰੀਕ ਸਿੰਘ ਬਾਲੇਵਾਲ, ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਡਾਕਟਰ ਮਨਦੀਪ ਸਿੰਘ ਤੇ ਤਰਲੋਚਨ ਸਿੰਘ ਕਾਹਲੋਂ ਭਾਗੋਵਾਲ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਕੰਵਰ ਸੰਦੀਪ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ, ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਹਵਾ ਚੱਲ ਰਹੀ ਹੈ ਕਿਉਂਕਿ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਗਏ ਕੰਮਾਂ ਨੂੰ ਯਾਦ ਕਰਦੇ ਹਨ। ਬਾਅਦ ਵਿਚ ਬਣੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਮੌਜ਼ੂਦਾ ਸਰਕਾਰ ਵਲੋਂ ਪੰਜਾਬ ਅੰਦਰ ਕੋਈ ਵੀ ਨਵਾਂ ਪ੍ਰੋਜੈਕਟ ਨਵੀਂ ਇੰਡਸਟਰੀ, ਨਵੇਂ ਕਾਲਜ ਜਾਂ ਹੋਰ ਵਿਕਾਸ ਦੇ ਕੰਮ ਕਾਰ ਕੇਵਲ ਬਿਆਨਾਂ ਤੱਕ ਹੀ ਸੀਮਤ ਰਹੇ ਹਨ, ਜਦ ਕਿ ਹਕੀਕਤ ’ਚ ਪੰਜਾਬ ਅੰਦਰ ਵਿਕਾਸ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਲੋਧੀਨੰਗਲ ਨੇ ਕਿਹਾ ਕਿ ਪਿੰਡਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨੁੱਕਰ ਮੀਟਗਾਂ ਦਾ ਸਿਲਸਿਲਾ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬਿਸ਼ਨ ਸਿੰਘ ਕਾਹਲੋ, ਗੁਰਦੀਪ ਸਿੰਘ ਬਾਲੇਵਾਲ, ਸੁਰਜੀਤ ਸਿੰਘ ਬਾਲੇਵਾਲ, ਮਨਜੀਤ ਸਿੰਘ ਪੰਚ, ਸੁਖਵਿੰਦਰ ਸਿੰਘ, ਮਲੂਕ ਸਿੰਘ, ਸਾਬਕਾ ਸਰਪੰਚ ਸ਼ਿੰਗਾਰ ਸਿੰਘ, ਜਸਬੀਰ ਸਿੰਘ ਫ਼ੌਜੀ, ਰਛਪਾਲ ਸਿੰਘ, ਨਰਿੰਦਰਪਾਲ ਸਿੰਘ, ਨਾਨਕ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ: ਕਾਂਗਰਸੀ ਆਗੂ ਅਗਲੀ ਖ਼ਬਰ ਥਾਣਾ ਰੰਗੜ ਨੰਗਲ ਦੇ ਨਵ ਨਿਯੁਕਤ ਐਸ.ਐਚ.ਓ. ਸੁਖਜਿੰਦਰ ਸਿੰਘ ਦਾ ਇਲਾਕੇ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।