25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਦੇ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ- ਗੌਤਮ ਸੇਠ ਗੁੱਡੂ ਗੁੱਡੂ ਸੇਠ ਨੇ ਪਿੰਡ ਦੂੰਬੀਵਾਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬਟਾਲਾ, 24 ਅਗਸਤ (ਸਤਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਟਾਲਾ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਹਲਕੇ ਦੇ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵਿਸ਼ੇਸ਼ ਤੌਰ ’ਤੇ ਟਕਸਾਲੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਗੌਤਮ ਸੇਠ ਗੁੱਡੂ ਵਲੋਂ ਪਿੰਡ ਦੂੰਬੀਵਾਲ ਵਿਖੇ ਮੀਟਿੰਗ ਕੀਤੀ ਗਈ।

ਪਿੰਡ ਦੂੰਬੀਵਾਲ ’ਚ ਮੀਟਿੰਗ ਉਪਰੰਤ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸ੍ਰੀ ਗੌਤਮ ਸੇਠ ਗੁੱਡੂ। ਅਜੀਤ ਤਸਵੀਰ 25-08-2026
ਬਟਾਲਾ, 24 ਅਗਸਤ (ਸਤਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਟਾਲਾ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵਲੋਂ ਹਲਕੇ ਦੇ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵਿਸ਼ੇਸ਼ ਤੌਰ ’ਤੇ ਟਕਸਾਲੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਗੌਤਮ ਸੇਠ ਗੁੱਡੂ ਵਲੋਂ ਪਿੰਡ ਦੂੰਬੀਵਾਲ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਗੌਤਮ ਸੇਠ ਗੁੱਡੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ’ਚ ਵੀ ਪੰਜਾਬ ਦਾ ਵਿਕਾਸ ਹੋਇਆ। ਪਿਛਲੇ ਸਾਢੇ ਚਾਰ ਸਾਲ ’ਚ ਪੰਜਾਬ ਜਿੱਥੇ ਵਿਕਾਸ ਪੱਖੋਂ ਪਛੜਿਆ ਹੈ, ਉਥੇ ਹੀ ਮੁਲਾਜ਼ਮ, ਕਿਸਾਨ, ਮਜ਼ਦੂਰ, ਵਪਾਰੀ, ਦੁਕਾਨਦਾਰ ਹਰ ਵਰਗ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਹੈ ਤਾਂ ਜੋ ਪੰਜਾਬ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਤੁਰ ਸਕੇ। ਮੀਟਿੰਗ ਵਿਚ ਪੁਰਾਣੇ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਬਾਵਾ ਸਿੰਘ ਆਪਣੀ ਨੂੰਹ ਤੇ ਬੇਟੇ ਸਮੇਤ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰਭਜੋਤ ਸਿੰਘ ਚੱਠਾ, ਰਿਪੀ ਬਾਜਵਾ, ਹਿੰਮਤ ਸੰਧੂ, ਰਾਜਾ ਗੁਰਬਖਸ ਸਿੰਘ, ਦੇਵਿੰਦਰ ਬਾਜਵਾ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਵਲੋਂ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਗੁਰਦਾਸਪੁਰ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ * ਅਨੁਸੂਚਿਤ ਜਾਤੀ ਵਰਗ ਦੀ ਭਲਾਈ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।