26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

27 ਅਗਸਤ ਨੂੰ ਸਮੂਹਿਕ ਛੁੱਟੀ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਉਣਗੇ ਸਿੱਖਿਆ ਵਿਭਾਗ ਦੇ ਮੁਲਾਜ਼ਮ

ਪਠਾਨਕੋਟ, 25 ਅਗਸਤ (ਸੰਧੂ)-ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਪੰਜਾਬ ਵਲੋਂ 27 ਅਗਸਤ ਨੂੰ ਦਿੱਤੇ ਗਏ ਸਮੂਹਿਕ ਛੁੱਟੀ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ । ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐਲੀ:) ਪਠਾਨਕੋਟ ਨੂੰ ਚਿਤਾਵਨੀ ਪੱਤਰ ਤੇ ਮੰਗ ਪੱਤਰ ਸੌਂਪ ਕੇ 27 ਅਗਸਤ ਦੇ ਪ੍ਰੋਗਰਾਮ ਸਬੰਧੀ ਜਾਣੂ ਕਰਵਾਇਆ ਗਿਆ ।

ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਸੰਧੂ)-ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਪੰਜਾਬ ਵਲੋਂ 27 ਅਗਸਤ ਨੂੰ ਦਿੱਤੇ ਗਏ ਸਮੂਹਿਕ ਛੁੱਟੀ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ । ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐਲੀ:) ਪਠਾਨਕੋਟ ਨੂੰ ਚਿਤਾਵਨੀ ਪੱਤਰ ਤੇ ਮੰਗ ਪੱਤਰ ਸੌਂਪ ਕੇ 27 ਅਗਸਤ ਦੇ ਪ੍ਰੋਗਰਾਮ ਸਬੰਧੀ ਜਾਣੂ ਕਰਵਾਇਆ ਗਿਆ । ਇਸ ਮੌਕੇ ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ, ਲੈਕਚਰਾਰ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਕੰਪਿਊਟਰ ਟੀਚਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਯੂਨੀਅਨ, ਐਲੀਮੈਂਟਰੀ ਟੀਚਰ ਯੂਨੀਅਨ, ਈ.ਟੀ.ਟੀ. ਯੂਨੀਅਨ ਜ਼ਿਲ੍ਹਾ ਪ੍ਰੀਸ਼ਦ, ਐਸ.ਸੀ./ਬੀ.ਸੀ. ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ । ਗੱਲਬਾਤ ਕਰਦੇ ਹੋਏ ਆਗੂਆਂ ਰਮਨ ਕੁਮਾਰ, ਰਕੇਸ਼ ਕੁਮਾਰ, ਕੌਸ਼ਲ ਕੁਮਾਰ , ਰਕੇਸ਼ ਪਠਾਣੀਆ, ਰਜਨੀਸ਼ ਕੁਮਾਰ, ਰਵਿਕਾਂਤ, ਰਾਕੇਸ਼ ਸੈਣੀ, ਪਰਮਜੀਤ ਬੈਂਸ, ਭਵਾਨੀ ਠਾਕੁਰ, ਸੁਭਾਸ਼ ਕੁਮਾਰ, ਪਵਨ ਸ਼ਰਮਾ, ਹੈਡਮਾਸਟਰ. ਮੁਨੀਸ਼ ਕੁਮਾਰ, ਵਿਕਾਸ ਧਵਨ ਸਮੇਤ ਵੱਖ-ਵੱਖ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਤੋਂ ਪਿੱਛੇ ਨਹੀਂ ਹਟੇਗਾ ਤੇ ਜਥੇਬੰਦੀਆਂ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਦਿਆਂ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੂਹਿਕ ਛੁੱਟੀ ਲੈਣ ਸਬੰਧੀ ਜਿਲਾ ਸਿੱਖਿਆ ਅਧਿਕਾਰੀ ਦਫਤਰ ਵਿਖੇ ਵੱਖ-ਵੱਖ ਯੂਨੀਅਨਾਂ ਵਲੋਂ ਸਾਂਝੇ ਤੌਰ ’ਤੇ ਚਿਤਾਵਨੀ ਪੱਤਰ ਦੇ ਦਿੱਤਾ ਗਿਆ ਹੈ ਅਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਹੈ ਕਿ ਉਹ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਵੇਰੇ 11 ਵਜੇ ਬੱਸ ਸਟੈਂਡ ਪਠਾਨਕੋਟ ਵਿਖੇ ਕੀਤੇ ਜਾਣ ਵਾਲੇ ਵੱਡੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ । ਉਨ੍ਹਾਂ ਦੱਸਿਆ ਕਿ 27 ਅਗਸਤ ਦੀ ਸਮੂਹਿਕ ਛੁੱਟੀ ਬਾਰੇ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਈਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ ।
ਪਿਛਲੀ ਖ਼ਬਰ ਐਵਲੋਨ ਸਕੂਲ ਵਿਖੇ ਡਾ: ਸ਼ੰਕਰ ਚੌਧਰੀ ਦਾ ਨਿੱਘਾ ਸਵਾਗਤ ਪ੍ਰੈੱਸ ਅਤੇ ਅਧਿਆਪਕਾਂ ਨਾਲ ਕੀਤੀ ਵਿਸ਼ੇਸ਼ ਮਿਲਣੀ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਤੇ ਨਸ਼ੇ ਦੀ ਹੋ ਰਹੀ ਹੋਮ ਡਲਿਵਰੀ-ਟੀਨਾ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।