28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੀ.ਕਾਮ ਸਮੈਸਟਰ ਚੌਥੇ ਦੇ ਨਤੀਜਿਆਂ ’ਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੀਆਂ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ। ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ ਨੇ ਬੀ ਕਾਮ ਚੌਥੇ ਸਮੈਸਟਰ ਦੇ ਨਤੀਜਿਆਂ ’ਚ ਮਾਰੀਆਂ ਵੱਡੀਆਂ ਮੱਲਾਂ

ਘੁਮਾਣ, 26 ਅਗਸਤ (ਬੰਮਰਾਹ)- ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ.

ਅਜੀਤ ਡੈਸਕ 28-08-2026
ਘੁਮਾਣ, 26 ਅਗਸਤ (ਬੰਮਰਾਹ)- ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਲੋਂ ਐਲਾਨੇ ਗਏ ਬੀ.ਕਾਮ ਚੌਥੇ ਸਮੈਸਟਰ ਦੇ ਨਤੀਜਿਆਂ ’ਚ ਸੈਂਟਰਲ ਕਾਲਜ, ਘੁਮਾਣ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਕਾਲਜ ਦਾ ਮਾਣ ਵਧਾਇਆ ਹੈ। ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਨਤੀਜਿਆਂ ਅਨੁਸਾਰ ਸਹਿਜਪ੍ਰੀਤ ਕੌਰ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਐਕਸੀਆ ਨੇ 78 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਸੁਮਨਦੀਪ ਕੌਰ ਨੇ 77 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ’ਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਕਾਲਜ ਦੀ ਕੋਆਰਡੀਨੇਟਰ ਮੈਡਮ ਨਵਜੋਤ ਕੌਰ ਪੰਨੂ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਕਿਸੇ ਵੀ ਵਿੱਦਿਅਕ ਸੰਸਥਾ ਲਈ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਪ੍ਰਬੰਧਕਾਂ ਤੇ ਸਮੂਹ ਅਧਿਆਪਕਾਂ ਵਲੋਂ ਵੀ ਸਫਲ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਕਾਲਜ ਦੀਆਂ ਵਿੱਦਿਅਕ ਗਤੀਵਿਧੀਆਂ ਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ 300 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਹੋਵੇਗਾ ਰਵਾਨਾ ਅਗਲੀ ਖ਼ਬਰ ਜਥੇ. ਜੌਲੀ ਨਾਲ ਪਹੁੰਚੇ ਇਮਾਨ ਸਿੰਘ ਮਾਨ ਨੇ ਜਥੇ. ਸੁਖਜੀਤ ਸਿੰਘ ਨਮਿਤ ਕੀਤਾ ਅਫਸੋਸ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।