28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਧਾਰੀਵਾਲ, 27 ਅਗਸਤ (ਸਵਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।

ਅਜੀਤ ਡੈਸਕ 28-08-2026
ਧਾਰੀਵਾਲ, 27 ਅਗਸਤ (ਸਵਰਨ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਸਬੰਧੀ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ, ਪਰ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਰਾਤਮਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਸਿਆਸੀ ਨਜ਼ੱਰੀਏ ਦੀ ਬਜਾਏ ਕੌਮੀ ਭਾਵਨਾਵਾਂ ਅਨੁਸਾਰ ਵਿਚਾਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ।
ਪਿਛਲੀ ਖ਼ਬਰ ਸਰਪੰਚ ਸੁਖਰਾਜ ਸਿੰਘ ਕਾਹਲੋਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਵੱਖ-ਵੱਖ ਪਾਰਟੀਆਂ ਦੇ ਆਗੂ ਅਗਲੀ ਖ਼ਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ 300 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਹੋਵੇਗਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।