29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਨਵੇਂ ਪ੍ਰਿੰਸੀਪਲ ਨੇ ਚਾਰਜ ਸੰਭਾਲਿਆ

ਧਾਰੀਵਾਲ, 28 ਅਗਸਤ (ਸਵਰਨ ਸਿੰਘ)- ਇਥੋਂ ਨਜ਼ਦੀਕ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ. ਬਿਕਰਮਜੀਤ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਜੀਤ ਡੈਸਕ 29-08-2026
ਧਾਰੀਵਾਲ, 28 ਅਗਸਤ (ਸਵਰਨ ਸਿੰਘ)- ਇਥੋਂ ਨਜ਼ਦੀਕ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ.ਬਿਕਰਮਜੀਤ ਸਿੰਘ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਪਿ੍ੰਸੀਪਲ ਡਾ.ਗੁਰਜੀਤ ਸਿੰਘ ਤੇ ਸਟਾਫ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪਿ੍ੰਸੀਪਲ ਬਿਕਰਮਜੀਤ ਸਿੰਘ ਤੋਂ ਪਹਿਲਾਂ ਪ੍ਰਿੰਸੀਪਲ ਦਾ ਵਾਧੂ ਚਾਰਜ ਕਾਲਜ ਪਿ੍ਰੰਸੀਪਲ ਡਾ.ਗੁਰਜੀਤ ਸਿੰਘ ਕੋਲ ਸੀ। ਅਹੁਦਾ ਸੰਭਾਲਣ ਉਪਰੰਤ ਪਿ੍ੰਸੀਪਲ ਬਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਸਕੂਲ ਦੀ ਵਿੱਦਿਅਕ ਤੇ ਸਮੁੱਚੀ ਤਰੱਕੀ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ, ਅਨੁਸਾਸਨ ਤੇ ਮਿਆਰੀ ਸਿੱਖਿਆ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਸਮੂਹ ਸਟਾਫ ਦੇ ਸਹਿਯੋਗ ਨਾਲ ਸੰਸਥਾ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਦਾ ਵਿਸ਼ਵਾਸ ਪ੍ਰਗਟਾਇਆ।
ਪਿਛਲੀ ਖ਼ਬਰ ਐਡਵੋਕੇਟ ਬੇਦੀ ਨੂੰ ਪੰਜਾਬ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਐਡਵੋਕੇਟ ਮਨਜੀਤ ਸਿੰਘ ਨੇ ਦਿੱਤੀ ਵਧਾਈ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੀ ਯੋਗਾ ਟੀਮ ਨੇ ਮੱਲ੍ਹਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।