30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਵੇਗਾ ਵਿਸ਼ੇਸ਼ ਅਰਦਾਸ ਸਮਾਗਮ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ 29 ਅਗਸਤ 2026 ਨੂੰ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਐਸ.

ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ 29 ਅਗਸਤ 2026 ਨੂੰ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਤੇ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਪਾਠ ਦੀ ਸੰਪੂਰਨਤਾ ਉਪਰੰਤ ਸਮੂਹ ਸੰਗਤ ਵਲੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ ਕਿ ਵੱਖ-ਵੱਖ ਜੇਲ੍ਹਾਂ ’ਚ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਨੂੰ ਰਿਹਾਈ ਮਿਲੇ ਅਤੇ ਉਹ ਆਪਣੇ ਪਰਿਵਾਰਾਂ ਵਿੱਚ ਵਾਪਸ ਆਉਣ।
ਪਿਛਲੀ ਖ਼ਬਰ ਐਸ.ਡੀ. ਕਾਲਜ ’ਚ ਕਰਵਾਏ ਸਮਾਗਮ ’ਚ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਹਲਕਾ ਇੰਚਾਰਜ ਮਾਹਲ ਦੀ ਅਗਵਾਈ ’ਚ ਵਰਕਰਾਂ ਦਾ ਵੱਡਾ ਕਾਫਲਾ ਬਸਰਾਵਾਂ ਤੋਂ ਬਾਬਾ ਬਕਾਲਾ ਕਾਨਫਰੰਸ ’ਚ ਸ਼ਾਮਿਲ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।