29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜਰਨੈਲ ਸਿੰਘ ਬੱਲ ਨੇ ਨਵੇਂ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਊਧਨਵਾਲ, 28 ਅਗਸਤ (ਪਰਗਟ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ਤੋਂ ਸਾਬਕਾ ਸਰਪੰਚ ਝਿਰਮਲ ਸਿੰਘ ਨੂੰ ਪੀ. ਏ.

ਅਜੀਤ ਡੈਸਕ 29-08-2026
ਊਧਨਵਾਲ, 28 ਅਗਸਤ (ਪਰਗਟ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ਤੋਂ ਸਾਬਕਾ ਸਰਪੰਚ ਝਿਰਮਲ ਸਿੰਘ ਨੂੰ ਪੀ.ਏ.ਸੀ. ਦਾ ਮੈਂਬਰ ਅਤੇ ਧਰਮਿੰਦਰ ਸਿੰਘ ਨੂੰ ਜ਼ੋਨ ਪੰਜਗਰਾਈਆਂ ਤੋਂ ਸਰਕਲ ਪ੍ਰਧਾਨ ਬਣਾਇਆ ਗਿਆ। ਇਨ੍ਹਾਂ ਦੋਵੇਂ ਨਵੇਂ ਅਹੁਦੇਦਾਰਾਂ ਨੂੰ ਹਲਕਾ ਯੂਥ ਪ੍ਰਧਾਨ ਜਰਨੈਲ ਸਿੰਘ ਬੱਲ ਨੇ ਆਪਣੇ ਗ੍ਰਹਿ ਵਿਖੇ ਸੱਦ ਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣਦੀ ਅਗਵਾਈ ਵਿਚ ਸਨਮਾਨਿਤ ਕੀਤਾ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ਨਾਲ ਪਾਰਟੀ ਦਾ ਗ੍ਰਾਫ ਹੋਰ ਉੱਚਾ ਹੋਵੇਗਾ। ਪਹਿਲਾਂ ਨਾਲੋਂ ਜਿਆਦਾ ਮਿਹਨਤ ਕਰ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਵਿਚ ਪਹੁੰਚਾ ਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ। ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਦਲਜੀਤ ਸਿੰਘ ਬੱਲ, ਹਲਕਾ ਪ੍ਰਧਾਨ ਐਸ.ਸੀ. ਵਿੰਗ ਕੈਪਟਨ ਕੁਲਵਿੰਦਰ ਸਿੰਘ, ਸੰਜੋਗਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਲਵਰ ਕਰੀਕ ਸਕੂਲ ਬਟਾਲਾ ’ਚ ਲਗਾਇਆ ਸਿਹਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਮਾਹਲ ਵਲੋਂ ਸੋਨਾ ਬਾਜਵਾ ਨੂੰ ਚੇਅਰਮੈਨ ਬਣਨ ’ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।