29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਡਵੋਕੇਟ ਬੇਦੀ ਨੂੰ ਪੰਜਾਬ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਐਡਵੋਕੇਟ ਮਨਜੀਤ ਸਿੰਘ ਨੇ ਦਿੱਤੀ ਵਧਾਈ

ਬਟਾਲਾ, 28 ਅਗਸਤ (ਹਰਦੇਵ ਸਿੰਘ ਸੰਧੂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਬਾਰ ਕੌਂਸਲ ਆਫ ਇੰਡੀਆ ਵਲੋਂ ਪੰਜਾਬ ਹਿਰਆਣਾ ਬਾਰ ਕੌਂਸਲ ਦੇ ਚੇਅਰਮੈਨ ਹੁਣੇ ਜਾਣ ’ਤੇ ਸਮੁੱਚੇ ਵਕੀਲ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੇਅਰਮੈਨ ਮਨਿੰਦਰਜੀਤ ਸਿੰਘ ਚੇਅਰਮੈਨ ਨੂੰ ਬਟਾਲਾ ਦੇ ਉੱਘੇ ਵਕੀਲ ਤੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਪ੍ਰਧਾਨ ਬਟਾਲਾ ਵਕੀਲ ਮਨਜੀਤ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਮਿਲ ਕੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।

ਐਡਵੋਕੇਟ ਬੇਦੀ ਦਾ ਸਨਮਾਨ ਕਰਦੇ ਹੋਏ ਵਕੀਲ ਮਨਜੀਤ ਸਿੰਘ ਬਟਾਲਾ। ਅਜੀਤ ਤਸਵੀਰ 29-08-2026
ਬਟਾਲਾ, 28 ਅਗਸਤ (ਹਰਦੇਵ ਸਿੰਘ ਸੰਧੂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਬਾਰ ਕੌਂਸਲ ਆਫ ਇੰਡੀਆ ਵਲੋਂ ਪੰਜਾਬ ਹਿਰਆਣਾ ਬਾਰ ਕੌਂਸਲ ਦੇ ਚੇਅਰਮੈਨ ਹੁਣੇ ਜਾਣ ’ਤੇ ਸਮੁੱਚੇ ਵਕੀਲ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੇਅਰਮੈਨ ਮਨਿੰਦਰਜੀਤ ਸਿੰਘ ਚੇਅਰਮੈਨ ਨੂੰ ਬਟਾਲਾ ਦੇ ਉੱਘੇ ਵਕੀਲ ਤੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਪ੍ਰਧਾਨ ਬਟਾਲਾ ਵਕੀਲ ਮਨਜੀਤ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਮਿਲ ਕੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਵਕੀਲ ਮਨਜੀਤ ਸਿੰਘ ਨੇ ਕਿਹਾ ਕਿ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜਿੰਮੇਵਾਰੀ ਵਜੋਂ ਦੇਖਿਆ ਜਾਂਦਾ ਹੈ। ਇਸ ਮੌਕੇ ਵਕੀਲ ਮਨਜੀਤ ਸਿੰਘ ਦੇ ਨਾਲ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਮਨਜੀਤ ਸਿੰਘ ਨੇ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ ਐਡਵੋਕੇਟ ਬੇਦੀ ਲਈ ਸਗੋਂ ਸਮੁੱਚੇ ਵਕੀਲ ਭਾਈਚਾਰੇ ਲਈ ਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਬੇਦੀ ਆਪਣੀ ਕਾਬਲੀਅਤ, ਤਜ਼ੁਰਬੇ ਅਤੇ ਕਾਨੂੰਨੀ ਸੂਝ ਬੂਝ ਨਾਲ ਪੰਜਾਬ ਤੇ ਹਰਿਆਣਾ ਬਾਰ ਕੌਸਲ ਦੀਆਂ ਜਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਖੇ ਰੱਖੜੀ, ਕਲਾ ਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏੇ ਅਗਲੀ ਖ਼ਬਰ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।