30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਵਨ ਕੁਮਾਰ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ, ਹੋਰ ਗਤੀਵਿਧੀਆਂ ਨੂੰ ਤੇਜ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਸੀਨੀਅਰ ਆਗੂ ਪਵਨ ਕੁਮਾਰ ਗੁਰਦਾਸਪੁਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਪਵਨ ਕੁਮਾਰ ਨੇ ਨਵੀਂ ਨਿਯੁਕਤੀ ਮਿਲਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ, ਹੋਰ ਗਤੀਵਿਧੀਆਂ ਨੂੰ ਤੇਜ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਸੀਨੀਅਰ ਆਗੂ ਪਵਨ ਕੁਮਾਰ ਗੁਰਦਾਸਪੁਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਪਵਨ ਕੁਮਾਰ ਨੇ ਨਵੀਂ ਨਿਯੁਕਤੀ ਮਿਲਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਜਦੋਂ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਵੀ, ਹਲਕਾ ਇੰਚਾਰਜ ਰਮਨ ਬਹਿਲ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਇੰਚਾਰਜ ਦਿਕਸ਼ਿਤ ਧਵਨ, ਰੋਹਿਤ ਸਿਆਲ, ਜਿਲ੍ਹਾ ਕੋਆਰਡੀਨੇਟਰ ਅਰਸ਼ਦੀਪ ਸਿੰਘ, ਅਨਮੋਲ ਰੰਧਾਵਾ ਅਤੇ ਨੀਰਜ ਸਲਹੋਤਰਾ ਸਮੇਤ ਹੋਰ ਆਗੂਆਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਨੌਜਵਾਨਾਂ ਦੀ ਪੰਥਕ ਏਕਤਾ ਦੀ ਲੋੜ : ਰਿਆੜ, ਬਸਰਾਵਾਂ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਓ.ਬੀ.ਸੀ ਪ੍ਰਧਾਨ ਦੀਪਕ ਸੈਣੀ ਵਲੋਂ 42 ਮੈਂਬਰੀ ਜ਼ਿਲ੍ਹਾ ਟੀਮ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।