30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਬਲਾਕ ਬਟਾਲਾ, ਧਾਰੀਵਾਲ ਅਤੇ ਕਾਦੀਆਂ ਵਿਚ ਨਵ-ਨਿਯੁਕਤ 29 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ, ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਨਿਸ਼ਾਨ ਸਿੰਘ ਰੰਧਾਵਾ, ਸੀ.

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਜੋਬਨ ਰੰਧਾਵਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਬਲਾਕ ਬਟਾਲਾ, ਧਾਰੀਵਾਲ ਅਤੇ ਕਾਦੀਆਂ ਵਿਚ ਨਵ-ਨਿਯੁਕਤ 29 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ, ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਨਿਸ਼ਾਨ ਸਿੰਘ ਰੰਧਾਵਾ, ਸੀ.ਡੀ.ਪੀ.ਓ. ਵਰਿੰਦਰ ਸਿੰਘ, ਨਵਦੀਪ ਸਿੰਘ ਪਨੇਸਰ, ਸੀਨੀਅਰ ਸਹਾਇਕ ਸੁਰਜੀਤ ਸਿੰਘ, ਅਭਿਸ਼ੇਕ ਸ਼ਰਮਾ ਅਤੇ ਗੁਰਦੀਪ ਸਿੰਘ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਕਲੱਬ ਵਿਖੇ ਕਰਵਾਏ ਸਮਾਗਮ ਵਿਚ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਰੁਜ਼ਗਾਰ ਦੇ ਹੋਰ ਮੌਕੇ ਉਪਲੱਬਧ ਕਰਵਾਉਣ ਲਈ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਨੌਜਵਾਨ ਨੂੰ ਉਸ ਦੀ ਮਿਹਨਤ ਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਤੇ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਤੇ ਸ਼ੁਰੂਆਤੀ ਸਿੱਖਿਆ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਨਵ-ਨਿਯੁਕਤ ਵਰਕਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ। ਇਕ ਮੌਕੇ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਵੀ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਉਮੀਦਵਾਰਾਂ ਦੀ ਮਿਹਨਤ ਤੇ ਯੋਗਤਾ ਦਾ ਨਤੀਜਾ ਹਨ। ਉਨ੍ਹਾਂ ਨਵੇਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ ਜਨਮ ਦਿਨ ਮੁਬਾਰਕ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਾਲੀਆਂ ਸਖੀਆਂ ਨੂੰ ਮਿਲਣਗੇ 5 ਹਜ਼ਾਰ : ਵਿਧਾਇਕ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।