ਪਿੰਡ ਅੰਮੋਨੰਗਲ ਦੇ ਕਰਿਆਨਾ ਸਟੋਰ ਮਾਲਕ ਤੋਂ ਮੰਗੀ 50 ਲੱਖ ਦੀ ਫਿਰੌਤੀ ਨਾ ਦੇਣ ’ਤੇ ਦੁਕਾਨ ’ਤੇ ਕੀਤੀ ਫਾਇਰਿੰਗ
ਘੁਮਾਣ, 29 ਅਗਸਤ (ਬੰਮਰਾਹ)- ਪਿੰਡ ਅੰਮੋਨੰਗਲ ਵਿਚ ਕਰਿਆਨਾ ਸਟੋਰ ਦੇ ਮਾਲਕ ਜਗਜੀਤ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਫਿਰੌਤੀ ਦੀ ਰਕਮ ਨਾ ਦੇਣ ’ਤੇ ਉਸ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਘੁਮਾਣ, 29 ਅਗਸਤ (ਬੰਮਰਾਹ)- ਪਿੰਡ ਅੰਮੋਨੰਗਲ ਵਿਚ ਕਰਿਆਨਾ ਸਟੋਰ ਦੇ ਮਾਲਕ ਜਗਜੀਤ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਫਿਰੌਤੀ ਦੀ ਰਕਮ ਨਾ ਦੇਣ ’ਤੇ ਉਸ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਦੋਸ਼ੀ ਨੂੰ ਨਾਲ ਲੈ ਕੇ ਮੋਟਰਸਾਈਕਲ ਦੀ ਬਰਾਮਦਗੀ ਕਰਨ ਸਮੇਂ ਪੁਲਿਸ ‘ਤੇ ਦੋਸ਼ੀ ਨੇ ਛੁਪਾਏ ਹੋਏ 32 ਬੋਰ ਦੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ‘ਤੇ ਬਚਾਅ ਵਿਚ ਪੁਲਿਸ ਵਲੋਂ ਗੋਲੀਆਂ ਚਲਾਉਣ ਨਾਲ ਦੋਸ਼ੀ ਗੰਭੀਰ ਜ਼ਖਮੀ ਹੋ ਗਿਆ।ਇਸ ਸਬੰਧੀ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਪਿੰਡ ਅੰਮੋਨੰਗਲ ਵਿਖੇ ਕਰਿਆਨਾ ਸਟੋਰ ਦੇ ਮਾਲਕ ਜਗਜੀਤ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਗਈ ਸੀ। ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਹਮਲਾਵਰਾਂ ਵੱਲੋਂ ਉਸ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਗਈ। ਐੱਸ.ਐੱਸ.ਪੀ. ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਾਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਪੁਲਿਸ ਨੇ ਇਸ ਮਾਮਲੇ ਵਿੱਚ ਆਕਾਸ਼ਦੀਪ ਸਿੰਘ ਨਾਮਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕਰਨ ਉਪਰੰਤ ਹਮਲੇ ਵਿੱਚ ਵਰਤੇ ਗਏ ਮੋਟਰਸਾਈਕਲ ਦੀ ਬਰਾਮਦਗੀ ਲਈ ਉਸ ਨੂੰ ਨਾਲ ਲੈ ਕੇ ਬੋਲੇਵਾਲ ਤੋਂ ਟਕਾਪੁਰ ਨਹਿਰ ਵੱਲ ਲਿਜਾਇਆ ਗਿਆ। ਪੁਲਿਸ ਅਨੁਸਾਰ ਇਸ ਦੌਰਾਨ ਆਕਾਸ਼ਦੀਪ ਸਿੰਘ ਨੇ ਮੋਟਰਸਾਈਕਲ ਦੇ ਨਾਲ ਛੁਪਾਇਆ ਹੋਇਆ ਪਿਸਤੌਲ ਕੱਢ ਲਿਆ ਅਤੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਆਪਣੀ ਸੁਰੱਖਿਆ ਵਿੱਚ ਜਵਾਬੀ ਗੋਲੀਆਂ ਚਲਾਈਆਂ। ਇਸ ਜਵਾਬੀ ਕਾਰਵਾਈ ਦੌਰਾਨ ਇੱਕ ਗੋਲੀ ਆਕਾਸ਼ਦੀਪ ਸਿੰਘ ਦੀ ਲੱਤ ਵਿੱਚ ਲੱਗ ਗਈ। ਇਸ ਤੋਂ ਬਾਅਦ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ ਬੇਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਬੋਲੇਵਾਲ ਅਤੇ ਸਤਿੰਦਰਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੋਲੇਵਾਲ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਆਕਾਸ਼ਦੀਪ ਕੋਲੋਂ ਪਿਸਤੋਲ ਅਤੇ ਮੋਟਰਸਾਈਕਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।