30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਓਂਕਾਰ ਸਿੰਘ, ਕੁਲਦੀਪ ਪੂਰੋਵਾਲ, ਅਸ਼ਵਨੀ ਫ਼ਜ਼ੂਪੁਰ, ਇਮੈਨੁਅਲ ਨਾਹਰ, ਰਾਜ ਸੁਖਵਿੰਦਰ ਸਿੰਘ, ਸਤਨਾਮ ਸਿੰਘ,ਪਲਵਿੰਦਰ ਸਿੰਘ, ਲਵਪ੍ਰੀਤ ਰੋੜਾਂਵਾਲੀ, ਲੱਖਵਿੰਦਰ ਸਿੰਘ ਭੌਰ, ਗੁਰਪਿੰਦਰ ਸਿੰਘ, ਰਜਨੀ ਪਰਕਾਸ਼, ਬਲਵਿੰਦਰ ਕੌਰ, ਸੁਖਵਿੰਦਰ ਸਿੰਘ ਬਾਗੋਵਾਣੀ, ਗੁਰਦਿਆਲ ਸੋਹਲ, ਅਮਰਜੀਤ ਸ਼ਾਸਤਰੀ, ਨਰੇਸ਼ ਪਾਲ, ਸੰਜੀਵ ਸੈਣੀ, ਕਰਨੈਲ ਚਿੱਟੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਦੇ ਹੱਲ ਤੋਂ ਭੱਜਿਆ ਜਾ ਰਿਹਾ ਹੈ, ਚਾਰ ਸਾਲ ਤੋਂ ਵੱਧ ਸਮੇਂ ਵਿਚ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਕੇ ਹਜਾਰਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਓਂਕਾਰ ਸਿੰਘ, ਕੁਲਦੀਪ ਪੂਰੋਵਾਲ, ਅਸ਼ਵਨੀ ਫ਼ਜ਼ੂਪੁਰ, ਇਮੈਨੁਅਲ ਨਾਹਰ, ਰਾਜ ਸੁਖਵਿੰਦਰ ਸਿੰਘ, ਸਤਨਾਮ ਸਿੰਘ,ਪਲਵਿੰਦਰ ਸਿੰਘ, ਲਵਪ੍ਰੀਤ ਰੋੜਾਂਵਾਲੀ, ਲੱਖਵਿੰਦਰ ਸਿੰਘ ਭੌਰ, ਗੁਰਪਿੰਦਰ ਸਿੰਘ, ਰਜਨੀ ਪਰਕਾਸ਼, ਬਲਵਿੰਦਰ ਕੌਰ, ਸੁਖਵਿੰਦਰ ਸਿੰਘ ਬਾਗੋਵਾਣੀ, ਗੁਰਦਿਆਲ ਸੋਹਲ, ਅਮਰਜੀਤ ਸ਼ਾਸਤਰੀ, ਨਰੇਸ਼ ਪਾਲ, ਸੰਜੀਵ ਸੈਣੀ, ਕਰਨੈਲ ਚਿੱਟੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਦੇ ਹੱਲ ਤੋਂ ਭੱਜਿਆ ਜਾ ਰਿਹਾ ਹੈ, ਚਾਰ ਸਾਲ ਤੋਂ ਵੱਧ ਸਮੇਂ ਵਿਚ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਕੇ ਹਜਾਰਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ 18 ਫੀਸਦੀ ਡੀ.ਏ ਦੀ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ, ਕੰਪਿਊਟਰ ਅਧਿਆਪਕਾਂ ਅਤੇ ਐਸੋਸੀਏਟ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ, ਭੱਤੇ ਬਹਾਲ ਕਰਨ,17-7-20 ਤੇ 15-1-15 ਦੇ ਪੱਤਰ ਰੱਦ ਕਰਕੇ ਪੂਰੀ ਤਨਖ਼ਾਹ ਦੇਣ, ਮਿਡ ਡੇਅ ਮੀਲ ਅਤੇ ਆਸ਼ਾ/ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਉਣ, ਮੈਰੀਟੋਰੀਅਸ, ਆਦਰਸ਼, ਐਨ.ਐਸ.ਕੇ.ਐਫ, ਮੁਹੱਲਾ ਕਲੀਨਿਕ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਆਗੂਆਂ ਕਿਹਾ ਕਿ ਕਿਸੇ ਵੀ ਸਮੂਹਿਕ ਛੁੱਟੀ ’ਤੇ ਜਾਣ ਵਾਲੇ ਕਰਮਚਾਰੀ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਆਗੂਆਂ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਨਹੀਂ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਸਿੰਘ, ਗੁਰਵਿੰਦਰ ਸਿੰਘ ਸੈਣੀ, ਰਾਜੇਸ਼ ਕੁਮਾਰ, ਸਲਵਿੰਦਰ ਕੁਮਾਰ, ਇੰਦਰਜੀਤ ਸਿੰਘ, ਸਾਹਿਬ ਸਿੰਘ, ਅਮਨਪ੍ਰਿਤਪਾਲ ਸਿੰਘ, ਅਮਰਜੀਤ ਕੋਠੇ, ਰਵੀ, ਨੇਕ ਰਾਜ ਸਾਰੰਗਲ, ਬਲਵਿੰਦਰ ਸਿੰਘ, ਹਰਜੀਤ ਸਿੰਘ, ਅਨਿਲ ਸ਼ਰਮਾ, ਕੁਲਵੰਤ ਸਿੰਘ, ਗੁਰਨਾਮ ਸਿੰਘ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ ਅਗਲੀ ਖ਼ਬਰ ਪਿੰਡ ਅੰਮੋਨੰਗਲ ਦੇ ਕਰਿਆਨਾ ਸਟੋਰ ਮਾਲਕ ਤੋਂ ਮੰਗੀ 50 ਲੱਖ ਦੀ ਫਿਰੌਤੀ ਨਾ ਦੇਣ ’ਤੇ ਦੁਕਾਨ ’ਤੇ ਕੀਤੀ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।