31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ

ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਬਟਾਲਾ ਗੁਰਦਾਸਪੁਰ ਵਿਖੇ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਐੱਸ.

ਅਜੀਤ ਡੈਸਕ 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਬਟਾਲਾ ਗੁਰਦਾਸਪੁਰ ਵਿਖੇ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ: ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਅਕੈਡਮੀ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਪਾਠ ਦੀ ਸੰਪੂਰਨਤਾ ਉਪਰੰਤ ਸਮੂਹ ਸੰਗਤ ਵਲੋਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ। ਪ੍ਰਿੰਸੀਪਲ ਸ: ਗੁਰਸ਼ਰਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਅਜਿਹੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਸਮੇਂ-ਸਮੇਂ ’ਤੇ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ, ਆਪਣੀ ਕੌਮੀ ਵਿਰਾਸਤ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਵਾਉਣਾ ਹੈ। ਇਸ ਮੋਕੇ ਅਧਿਆਪਕ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਸ਼ਰਨਜੀਤ ਕੌਰ, ਹਰਪ੍ਰੀਤ ਕੌਰ, ਰਾਜਦਵਿੰਦਰ ਕੌਰ, ਪਰਮਿੰਦਰ ਕੌਰ, ਜਸਬੀਰ ਕੌਰ, ਹਰਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।