30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ

ਪਠਾਨਕੋਟ, 29 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਵਿਭੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹਰ ਸਾਲ ਮਣੀਮਹੇਸ਼ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਲਮੀਨੀ ਕਮੇਟੀ ਵਲੋਂ ਲੰਗਰ ਸੇਵਾ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਸੇਵਾ ਵਾਸਤੇ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ।

ਅਜੀਤ ਡੈਸਕ 30-08-2026
ਪਠਾਨਕੋਟ, 29 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਵਿਭੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹਰ ਸਾਲ ਮਣੀਮਹੇਸ਼ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਲਮੀਨੀ ਕਮੇਟੀ ਵਲੋਂ ਲੰਗਰ ਸੇਵਾ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਸੇਵਾ ਵਾਸਤੇ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ। ਕਮੇਟੀ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਜਾਂਦਾ ਹੈ। ਲੰਗਰ ਸੇਵਾ ਰਾਹੀਂ ਯਾਤਰਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਂਦਾ ਹੈ। ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਵਾਲਾ ਕਾਰਜ ਹੈ। ਕਮੇਟੀ ਵਲੋਂ ਭਵਿੱਖ ਵਿਚ ਵੀ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਕਮੇਟੀ ਦੇ ਮੈਂਬਰਾਂ ਨੇ ਮਣੀਮਹੇਸ਼ ਅੱਗੇ ਅਰਦਾਸ ਕੀਤੀ ਕਿ ਉਹ ਸਾਰੇ ਸ਼ਰਧਾਲੂਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ।
ਪਿਛਲੀ ਖ਼ਬਰ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਪਠਾਨਕੋਟ ਪੁਲਿਸ ਵਲੋਂ ਸਖ਼ਤ ਚੈਕਿੰਗ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।