30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਧਾਰੀਵਾਲ, 29 ਅਗਸਤ (ਸਵਰਨ ਸਿੰਘ)-ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਅਧੀਨ ਅਤੇ ਪਿ੍ਰੰਸੀਪਲ ਡਾ.

ਅਜੀਤ ਡੈਸਕ 30-08-2026
ਧਾਰੀਵਾਲ, 29 ਅਗਸਤ (ਸਵਰਨ ਸਿੰਘ)-ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਅਧੀਨ ਅਤੇ ਪਿ੍ਰੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਆਨੰਦ ਸਾਹਿਬ ਦੀਆਂ ਪੰਜ ਪਉੜੀਆਂ ਦੇ ਜਾਪ ਕਰਨ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਪਿਛਲੇ ਕਈ ਦਹਾਕਿਆਂ ਤੋਂ ੇਲਾਂ ਵਿੱਚ ਬੰਦ ਹਨ। ਕਾਲਜ ਪਿ੍ਰੰਸੀਪਲ ਡਾ.ਗੁਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਨ ਦਾ ਮਨੋਰਥ ਇਹ ਹੈ ਕਿ ਸੰਗਤ ਵੱਲੋੰ ਕੀਤੀ ਅਰਦਾਸ ਕਦੇ ਵਿਅਰਥ ਨਹੀਂ ਜਾਂਦੀ। ਜਿਸ ਤੇ ਪ੍ਰਮਾਤਮਾਂ ਇਸ ਅਰਦਾਸ ਨੂੰ ਸੁਣਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੋ ਸਕੇ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜਰ ਸਨ ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭਗੌੜਾ ਹੋਣ ਨਾਲ ਸੂਬਾ ਸਰਕਾਰ ਦੀ ਫਿਰ ਹੋਈ ਕਿਰਕਿਰੀ-ਆਗੂ ਅਗਲੀ ਖ਼ਬਰ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਲੋਂ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।