31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਾਹਲ ਨੇ ਸਰਕਾਰੀ ਹਾਈ ਸਕੂਲ ਕਾਲਾ ਬਾਲਾ ਵਿਖੇ ਨਵੀਂ ਬਣੀ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ

ਡੇਹਰੀਵਾਲ ਦਰੋਗਾ, 30 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਕਾਲਾ ਬਾਲਾ ਵਿਖੇ ਨਵੀਂ ਬਣੀ ਸਾਇੰਸ ਲੈਬ ਵਿਦਿਆਰਥੀਆਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਸਕੂਲ ਪ੍ਰਬੰਧਕਾਂ ਵਲੋਂ ਸਮਰਪਿਤ ਕੀਤੀ ਗਈ। ਸ: ਮਾਹਲ ਤੇ ਸਕੂਲ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਧੁਨਿਕ ਸਾਇੰਸ ਲੈਬ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।

ਅਜੀਤ ਡੈਸਕ 31-08-2026
ਡੇਹਰੀਵਾਲ ਦਰੋਗਾ, 30 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਕਾਲਾ ਬਾਲਾ ਵਿਖੇ ਨਵੀਂ ਬਣੀ ਸਾਇੰਸ ਲੈਬ ਵਿਦਿਆਰਥੀਆਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਸਕੂਲ ਪ੍ਰਬੰਧਕਾਂ ਵਲੋਂ ਸਮਰਪਿਤ ਕੀਤੀ ਗਈ। ਸ: ਮਾਹਲ ਤੇ ਸਕੂਲ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਧੁਨਿਕ ਸਾਇੰਸ ਲੈਬ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਲੈਬਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰਯੋਗੀ ਸਿੱਖਿਆ, ਵਿਗਿਆਨਕ ਸੋਚ ਤੇ ਕਿੱਤਾਮੁਖੀ ਸਿੱਖਿਆ ਨਾਲ ਜੋੜਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਆਧੁਨਿਕ ਬੁਨਿਆਦੀ ਢਾਂਚਾ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਹੋਰ ਵਧੀਆ ਮੌਕੇ ਮਿਲ ਰਹੇ ਹਨ। ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਰੱਖ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਨਵਜੋਤ ਸਿੰਘ ਬਲੱਗਣ, ਬੀ.ਪੀ.ਈ.ਓ. ਲਖਵਿੰਦਰ ਸਿੰਘ, ਪ੍ਰਿੰਸੀਪਲ ਸੰਦੀਪ ਸਿੰਘ, ਜਸਵੰਤ ਸਿੰਘ ਨਿਮਾਣਾ, ਮਨਮੋਹਨ ਸਿੰਘ ਗਿੱਲ, ਮਨਪ੍ਰੀਤ ਸਿੰਘ ਕਾਹਨੂੰਵਾਨ, ਜਸਪਾਲ ਸਿੰਘ ਪੰਧੇਰ ਬੀਐਨਓ, ਦਿਲਜੋਤ ਕੌਰ, ਬਲਜਿੰਦਰ ਕੌਰ, ਗੁਰਜੀਤ ਕੌਰ, ਰੁਪਿੰਦਰ ਕੌਰ, ਕੰਵਲਜੀਤ ਕੌਰ, ਪਰਮਿੰਦਰ ਕੌਰ, ਲਖਵਿੰਦਰ ਕੌਰ, ਅਨਿਲ ਕੁਮਾਰ, ਅਰਸ਼ਪ੍ਰੀਤ ਸਿੰਘ, ਮੰਜੂ ਸ਼ਰਮਾ, ਲਵਦੀਪ ਸਿੰਘ, ਜਤਿੰਦਰ ਸਿੰਘ ਕਾਹਨੂੰਵਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਫੈਂਸਿੰਗ ਖਿਡਾਰੀ ਦਮਨਪ੍ਰੀਤ ਸਿੰਘ ਨੇ ਸੋਨੇ ਤੇ ਕਾਂਸੇ ਦਾ ਤਮਗਾ ਜਿੱਤਿਆ ਅਗਲੀ ਖ਼ਬਰ ਕਲਾਨੌਰ ’ਚ ‘ਆਪ’ ਦੇ ਦਫ਼ਤਰ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਉਦਘਾਟਨ ਕਿਹਾ: ਕਲਾਨੌਰ ਦੇ ਲੋਕਾਂ ਦੀਆਂ ਹੁਣ ਇਥੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।