ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਫੈਂਸਿੰਗ ਖਿਡਾਰੀ ਦਮਨਪ੍ਰੀਤ ਸਿੰਘ ਨੇ ਸੋਨੇ ਤੇ ਕਾਂਸੇ ਦਾ ਤਮਗਾ ਜਿੱਤਿਆ
ਕਾਹਨੂੰਵਾਨ, 30 ਅਗਸਤ (ਨਿਸ਼ਾਨ ਸਿੰਘ ਚਾਹਲ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਵਿਦਿਆਰਥੀ ਖਿਡਾਰੀ ਦਮਨਪ੍ਰੀਤ ਸਿੰਘ ਨੇ 77ਵੀਆਂ ਜ਼ਿਲਾ ਪੱਧਰੀ ਸਕੂਲ ਖੇਡਾਂ ਦੌਰਾਨ ਅੰਡਰ-14 ਫੈਂਸਿੰਗ ਮੁਕਾਬਲਿਆਂ ’ਚ ਸੋਨੇ ਤੇ ਕਾਂਸੇ ਦੇ ਤਗਮੇਂ ਜਿੱਤ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀ ਦਮਨਪ੍ਰੀਤ ਸਿੰਘ ਦੀ ਰਾਜ ਪੱਧਰੀ ਫੈਂਸਿੰਗ ਮੁਕਾਬਲੇ ਲਈ ਚੋਣ ਹੋਈ ਹੈ।
ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੋਨੇ ਤੇ ਕਾਂਸੇ ਦਾ ਤਮਗਾ ਜੇਤੂ ਖਿਡਾਰੀ ਦਮਨਪ੍ਰੀਤ ਸਿੰਘ, ਪ੍ਰਿੰਸੀਪਲ ਮੇਜਰ ਸਿੰਘ ਚਾਹਲ ਤੇ ਅਧਿਆਪਕਾਂ ਨਾਲ। ਤਸਵੀਰ : ਨਿਸ਼ਾਨ ਸਿੰਘ ਚਾਹਲ
31-08-2026