01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਜਾਣਿਆ ਹਾਲ, ਸਿਆਸੀ ਹਾਲਾਤਾਂ ’ਤੇ ਹੋਈ ਚਰਚਾ

ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਤੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਰੇਸ਼ ਮਹਾਜਨ ਨੇ ਪਾਰਟੀ ਪ੍ਰਧਾਨ ਦਾ ਹਾਲ-ਚਾਲ ਜਾਣਿਆ ਤੇ ਪੰਜਾਬ ਸਮੇਤ ਹਲਕਾ ਬਟਾਲਾ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ।

ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਨਰੇਸ਼ ਮਹਾਜਨ। ਅਜੀਤ ਤਸਵੀਰ 01-09-2026
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਤੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਰੇਸ਼ ਮਹਾਜਨ ਨੇ ਪਾਰਟੀ ਪ੍ਰਧਾਨ ਦਾ ਹਾਲ-ਚਾਲ ਜਾਣਿਆ ਤੇ ਪੰਜਾਬ ਸਮੇਤ ਹਲਕਾ ਬਟਾਲਾ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ। ਮੁਲਾਕਾਤ ਦੌਰਾਨ ਬਟਾਲਾ ਹਲਕੇ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ’ਚ ਨਵਾਂ ਉਤਸ਼ਾਹ ਭਰਨ ਤੇ ਆਮ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਨੂੰ ਬਟਾਲਾ ’ਚ ਪਾਰਟੀ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਵੀ ਸਾਂਝੀ ਕੀਤੀ। ਇਸ ਮੌਕੇ ਨਰੇਸ਼ ਮਹਾਜਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਆਮ ਜਨਤਾ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਜ਼ਮੀਨੀ ਪੱਧਰ ’ਤੇ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬਟਾਲਾ ਹਲਕੇ ’ਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਦੇ ਜਲਦ ਤੰਦਰੁਸਤ ਹੋ ਕੇ ਪੰਜਾਬ ਦੀ ਵਾਗਡੋਰ ਸੰਭਾਲਣ ਲਈ ਅਰਦਾਸ ਵੀ ਕੀਤੀ।
ਪਿਛਲੀ ਖ਼ਬਰ ਗ੍ਰੰਥਗੜ੍ਹ ’ਚ 60 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਪਿੰਡ ਦੀ 40 ਮੈਂਬਰੀ ਕਮੇਟੀ ਬਣਾਈ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।