ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਵਿਸ਼ਵ ਸੰਸਕ੍ਰਿਤ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸੰਸਕ੍ਰਿਤ ਮੰਤਰ ਤੇ ਸ਼ਲੋਕ ਪਾਠ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੀਵਾ ਜਗਾਉਣ ਤੇ ਭਗਵਾਨ ਗਣੇਸ਼ ਦੀ ਪੂਜਾ ਨਾਲ ਹੋਈ। 5ਵੀਂ ਤੋਂ 9 ਵੀਂ ਜਮਾਤ ਦੇ 43 ਪ੍ਰਤੀਯੋਗੀਆਂ ਨੇ ਇਸ ਮੁਕਾਬਲੇ ’ਚ ਹਿੱਸਾ ਲਿਆ ਤੇ ਸ਼ੁੱਧ ਸੰਸਕ੍ਰਿਤ ਮੰਤਰਾਂ ਦਾ ਜਾਪ ਕੀਤਾ। ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਲਾਘਾਯੋਗ ਸੀ। ਵਿਦਿਆਰਥਣ ਦਕਸ਼ਾਇਨੀ ਨੇ ਬਹੁਤ ਵਧੀਆ ਸੰਚਾਲਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਅ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਵਿਸ਼ਵ ਸੰਸਕ੍ਰਿਤ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਸਮਾਗਮ ਦੇ ਪ੍ਰਬੰਧਕ ਅਰਵਿੰਦ ਯਾਦਵ ਤੇ ਜੱਜ ਸ਼੍ਰੀਮਤੀ ਉਮਾ ਸ਼ਰਮਾ ਨੂੰ ਵੀ ਸਮਾਗਮ ਦੀ ਸਫ਼ਲਤਾ ਲਈ ਵਧਾਈ ਦਿੱਤੀ।