02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜੀਆ ਲਾਲ ਮਿੱਤਲ ਸਕੂਲ ਵਿਖੇ ਬੂਟੇ ਲਗਾਉਣ ਸੰਬੰਧੀ ਸਮਾਗਮ ਕਰਵਾਇਆ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ. ਏ.

ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ‘ਮਾਂ ਦੇ ਨਾਮ ’ਤੇ ਇਕ ਰੁੱਖ’ ਮੁਹਿੰਮ ਦੇ ਹਿੱਸੇ ਵਜੋਂ ਇਕ ਵਿਸ਼ੇਸ਼ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਕੈਂਪਸ ’ਚ ਬੂਟੇ ਲਗਾਉਣ ਨਾਲ ਹੋਈ। ਸਕੂਲ ਦੇ ਚੇਅਰਮੈਨ ਰਾਜਨ ਮਿੱਤਲ, ਮੈਨੇਜਰ ਡਾ: ਨੀਰਾ ਸ਼ਰਮਾ ਤੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਨਾਲ ਬੂਟੇ ਲਗਾਏ। ਉਨ੍ਹਾਂ ਦੱਸਿਆ ਕਿ ਬੂਟੇ ਸਾਡੇ ਜੀਵਨ ਦੀ ਨੀਂਹ ਹਨ ਤੇ ਸਾਨੂੰ ਸਾਫ਼ ਹਵਾ ਪ੍ਰਦਾਨ ਕਰਦੇ ਹਨ, ਵਾਤਾਵਰਨ ਸੰਤੁਲਨ ਬਣਾਈ ਰੱਖਦੇ ਹਨ।ਇਸ ਮੌਕੇ 150 ਵਿਦਿਆਰਥੀਆਂ ਨੂੰ ਬੂਟੇ ਵੀ ਵੰਡੇ ਗਏ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਜਾਂ ਆਲੇ ਦੁਆਲੇ ਦੇ ਖੇਤਰਾਂ ’ਚ ਬੂਟੇ ਲਗਾਉਣ ਤੇ ਨਿਯਮਤ ਦੇਖਭਾਲ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਰਾਜੀਵ ਭਾਰਤੀ ਨੇ ਕਿਹਾ ਕਿ ਕੁਦਰਤ ਮਾਂ ਦੇ ਨਾਮ ’ਤੇ ਰੁੱਖ ਲਗਾਉਣਾ ਅਤੇ ਉਸ ਦੀ ਦੇਖਭਾਲ ਕਰਨਾ ਵਾਤਾਵਰਨ ਪ੍ਰਤੀ ਸਾਡੀ ਸੱਚੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਕਰਨ, ਰੁੱਖ ਲਗਾਉਣ ਅਤੇ ਨਿਯਮਿਤ ਦੇਖਭਾਲ ਕਰਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਖਾਦ ਵਿਕਰੇਤਾਵਾਂ ਦੀ ਚੈਕਿੰਗ ਅਗਲੀ ਖ਼ਬਰ ਸ਼ਹੀਦ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਕੋਹਲੀਆਂ ਵਿਖੇ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।