ਦੂਨ ਸਕੂਲ ਦੇ ਜਸਕੀਰਤ ਸਿੰਘ ਨੇ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ 10ਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸੋਨ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਜਸਕੀਰਤ ਸਿੰਘ ਨੇ ਇਸ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਦੂਨ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪ੍ਰਿੰਸੀਪਲ ਊਸ਼ਾ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ
03-09-2026