03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਰਾਟੇ ਟੂਰਨਾਮੈਂਟ ’ਚੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹੇ ਪੱਧਰ ’ਤੇ ਸਰਕਾਰੀ ਸਕੂਲ ਲੜਕੀਆਂ ਗੁਰਦਾਸਪੁਰ ਵਿਖੇ ਕਰਵਾਏ ਗਏ ਅੰਡਰ-19 ਕਰਾਟੇ ਟੂਰਨਾਮੈਂਟ ’ਚੋਂ ਐੱਚ. ਆਰ.

ਅਜੀਤ ਡੈਸਕ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹੇ ਪੱਧਰ ’ਤੇ ਸਰਕਾਰੀ ਸਕੂਲ ਲੜਕੀਆਂ ਗੁਰਦਾਸਪੁਰ ਵਿਖੇ ਕਰਵਾਏ ਗਏ ਅੰਡਰ-19 ਕਰਾਟੇ ਟੂਰਨਾਮੈਂਟ ’ਚੋਂ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ-ਚਾਂਦੀ ਦੇ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ’ਚ ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਭਵਨਜੋਤ ਸਿੰਘ ਤੇ ਨੌਂਵੀਂ ਕਲਾਸ ਦੇ ਰਿਵੰਸ਼ਪ੍ਰੀਤ ਸਿੰਘ ਨੇ ਪਹਿਲਾ ਤੇ ਗਿਆਰ੍ਹਵੀਂ ਕਲਾਸ ਦੇ ਨਿਤਿਨ ਨੇ ਦੂਸਰਾ ਸਥਾਨ ਹਾਸਲ ਕਰਦਿਆਂ ਸੋਨੇ-ਚਾਂਦੀ ਦੇ ਮੈਡਲ ਜਿੱਤੇ ਹਨ। ਵਿਦਿਆਰਥੀਆਂ ਦੀ ਇਸ ਵਧੀਆ ਉਪਲੱਬਧੀ ਤੋਂ ਖ਼ੁਸ਼ ਹੋ ਕੇ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਮੈਡਮ ਸਵੀਨ ਪੁਰੀ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਰਮਨ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਕੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਯੂਥ ਕਾਂਗਰਸ ਦੀ ‘ਹੱਲਾ ਬੋਲ’ ਰੈਲੀ ’ਚ ਗੁੱਡੂ ਸੇਠ ਸੈਂਕੜੇ ਸਾਥੀਆਂ ਸਮੇਤ ਹੋਏ ਸ਼ਾਮਿਲ ਅਗਲੀ ਖ਼ਬਰ ਸੋਹਨ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।