03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

15 ਸਤੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਮੁਕਾਬਲਿਆਂ ਲਈ ਐਂਟਰੀਆਂ-ਡਾ: ਰਾਜੇਸ਼ ਕੁਮਾਰ

ਪਠਾਨਕੋਟ, 2 ਸਤੰਬਰ (ਸੰਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਅਕਤੂਬਰ ਮਹੀਨੇ ’ਚ ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ । ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਦੇ ਖੋਜ ਅਫ਼ਸਰ ਡਾ: ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਤੇ ਕਵਿਤਾ ਗਾਇਨ ਦੀਆਂ ਚਾਰ ਵੰਨਗੀਆਂ ਵਿਚ ਕਰਵਾਏ ਜਾਣਗੇ ।

ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਦੇ ਖੋਜ ਅਫ਼ਸਰ ਡਾ: ਰਾਜੇਸ਼ ਕੁਮਾਰ ਜਾਣਕਾਰੀ ਦਿੰਦੇ ਹੋਏ । ਤਸਵੀਰ: ਸੰਧੂ 03-09-2026
ਪਠਾਨਕੋਟ, 2 ਸਤੰਬਰ (ਸੰਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਅਕਤੂਬਰ ਮਹੀਨੇ ’ਚ ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ । ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਦੇ ਖੋਜ ਅਫ਼ਸਰ ਡਾ: ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਤੇ ਕਵਿਤਾ ਗਾਇਨ ਦੀਆਂ ਚਾਰ ਵੰਨਗੀਆਂ ਵਿਚ ਕਰਵਾਏ ਜਾਣਗੇ । ਲੇਖ ਅਤੇ ਕਹਾਣੀ 600-600 ਸ਼ਬਦਾਂ, ਜਦਕਿ ਕਵਿਤਾ 300 ਸ਼ਬਦਾਂ ’ਚ ਲਿਖਣੀ ਹੋਵੇਗੀ । ਕਵਿਤਾ ਗਾਇਨ ਲਈ ਪ੍ਰਕਾਸ਼ਿਤ ਕਵਿਤਾ ਹੀ ਪ੍ਰਵਾਨ ਹੋਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ । ਹਰੇਕ ਸਕੂਲ ਹਰ ਵੰਨਗੀ ਵਿਚੋਂ ਦੋ ਵਿਦਿਆਰਥੀਆਂ ਦੀਆਂ ਐਂਟਰੀਆਂ ਭੇਜ ਸਕਦਾ ਹੈ । ਪਹਿਲੇ ਤਿੰਨ ਸਥਾਨਾਂ ਲਈ ਕ੍ਰਮਵਾਰ 1000, 750 ਅਤੇ 500 ਰੁਪਏ ਦੇ ਇਨਾਮ ਦਿੱਤੇ ਜਾਣਗੇ । ਪੰਜਾਬੀ ਮੁਕਾਬਲਿਆਂ ਦੇ ਜੇਤੂ ਰਾਜ ਪੱਧਰੀ ਮੁਕਾਬਲਿਆਂ ’ਚ ਵੀ ਭਾਗ ਲੈਣਗੇ । ਐਂਟਰੀ ਫਾਰਮ 15 ਸਤੰਬਰ 2026 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 306-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ ।
ਪਿਛਲੀ ਖ਼ਬਰ 5 ਨੂੰ ਸੀ.ਐਮ. ਦੀ ਸੰਗਰੂਰ ਰਿਹਾਇਸ਼ ਅੱਗੇ ਕੰਪਿਊਟਰ ਅਧਿਆਪਕ ਕਰਨਗੇ ਸੂਬਾ ਪੱਧਰੀ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਲੰਜੇਰਾ ਦੇ ਸੰਪਰਕ ਮਾਰਗ ਦੀ ਹਾਲਤ ਹੋਈ ਖਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।